For the best experience, open
https://m.punjabitribuneonline.com
on your mobile browser.
Advertisement

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

07:29 AM Oct 21, 2024 IST
ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰਮਤਿ ਸਮਾਗਮ ਵਿੱਚ ਹਾਜ਼ਰ ਸੰਗਤ। -ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 20 ਅਕਤੂਬਰ
ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਅੱਜ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਪ੍ਰਬੰਧਕਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਬਾਰੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਪਿਛਲੇ ਰੋਜ਼ ਤੋਂ ਗੁਰਪੁਰਬ ਸਬੰਧੀ ਸ਼ੁਰੂ ਕਰਵਾਏ ਗਏ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਚਲਾਈ ਗਈ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਵੀ ਭੋਗ ਪਾਏ ਗਏ। ਸਾਰਾ ਦਿਨ ਰਾਗੀ, ਢਾਡੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਵਾਰ੍ਹਾਂ ਪੇਸ਼ ਕੀਤੀਆਂ। ਸ਼ਾਮ ਨੂੰ ਰਹਿਰਾਸ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵੱਲੋਂ ਗੁਰੂ ਰਾਮਦਾਸ ਦੀ ਰਚੀ ਗਈ ਗੁਰਬਾਣੀ ਦਾ ਗਾਇਨ ਕੀਤਾ ਗਿਆ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਅੱਜ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਕਥਾ ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਵੀ ਕੀਰਤਨ ਕੀਤਾ। ਭਾਈ ਸਿਮਰਨਜੀਤ ਸਿੰਘ ਨੇ ਕਿਹਾ ਕਿ ਗੁਰੂ ਰਾਮਦਾਸ ਸਾਹਿਬ ਵੱਲੋਂ ਉਚਾਰੀ ਇਲਾਹੀ ਬਾਣੀ ਅਤੇ ਉਨ੍ਹਾਂ ਦੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ। ਪੰਥ ਪ੍ਰਸਿੱਧ ਕਥਾਵਾਚਕ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਗੁਰੂ ਰਾਮਦਾਸ ਦੇ ਜੀਵਨ ਬਾਰੇ ਰੋਸ਼ਨੀ ਪਾਈ।

Advertisement

Advertisement
Advertisement
Author Image

Advertisement