For the best experience, open
https://m.punjabitribuneonline.com
on your mobile browser.
Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

10:54 AM Sep 05, 2024 IST
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ ਵਿੱਚ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਿਹਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਦੀਪਮਾਲਾ ਕਰਦੇ ਹੋਏ ਸ਼ਰਧਾਲੂ। -ਫੋਟੋ: ਸੁਨੀਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਸਤੰਬਰ
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 420ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸੇ ਤਰ੍ਹਾਂ ਸ਼ਹਿਰ ਵਿਚ ਵੱਖ ਵੱਖ ਗੁਰਦੁਅਰਾ ਸਾਹਿਬਾਨ ਵਿਚ ਵੀ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰਬਾਨੀ ਦਾ ਕੀਰਤਨ ਕੀਤਾ । ਇਸ ਤੋਂ ਬਾਅਦ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਉਪਰੰਤ ਸਮੂੰਹ ਸੰਗਤ ਨੂੰ ਇਸ ਪਾਵਨ ਦਿਹਾੜੇ ’ਤੇ ਵਧਾਈ ਦਿੱਤੀ। ਇਸ ਮੌਕੇ ਸ੍ਰੀ ਛੀਨਾ ਨੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਪ੍ਰਿੰਸੀਪਲ ਡਾ. ਖੁਸ਼ਿਵੰਦਰ ਕੁਮਾਰ, ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਡਾ. ਮਨਦੀਪ ਕੌਰ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਆਰਕੇ ਧਵਨ, ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ, ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਹਾਜ਼ਰ ਸਨ।

Advertisement

ਅੰਮ੍ਰਿਤਸਰ ਵਿੱਚ ਬੁੱਧਵਾਰ ਨੂੰ ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਨਿਹੰਗ ਸਿੰਘ। -ਫੋਟੋ: ਸੁਨੀਲ ਕੁਮਾਰ

ਅਟਾਰੀ (ਦਿਲਬਾਗ ਸਿੰਘ ਗਿੱਲ):

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਅਤੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜਾ ਪਿੰਡ ਹੁਸ਼ਿਆਰ ਨਗਰ ਦੇ ਬਾਬਾ ਜੀਵਨ ਸਿੰਘ ਗੁਰਦੁਆਰਾ ਵਿਖੇ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਤੇਜਵੀਰ ਸਿੰਘ ਚੱਕ ਮੁਕੰਦ ਨੇ ਕੀਰਤਨ ਕੀਤਾ, ਉਪਰੰਤ ਸੰਸਥਾ ਦੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਭਾਈ ਸੁਖਵੰਤ ਸਿੰਘ ਸਭਰਾ ਨੇ ਬਾਬਾ ਜੀਵਨ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਇਆ। ਭਾਈ ਹਰਪ੍ਰੀਤ ਸਿੰਘ ਖਾਲਸਾ ਵੱਲੋਂ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਆ। ਲੰਗਰ ਚੱਲੇ ਗੁਰ ਸ਼ਬਦ ਸੰਸਥਾ ਦੇ ਮੈਂਬਰ ਡਾ. ਜਸਮਿੰਦਰਜੀਤ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਭਾਈ ਜੋਬਨ ਸਿੰਘ, ਭਾਈ ਹਰਪ੍ਰੀਤ ਸਿੰਘ, ਡਾ. ਜਗਤਾਰ ਸਿੰਘ, ਸਾਬਕਾ ਸਰਪੰਚ ਦੇਸਾ ਸਿੰਘ, ਭਗਵੰਤ ਸਿੰਘ, ਮੱਸਾ ਸਿੰਘ, ਮੰਗਾ ਸਿੰਘ, ਬਚਨ ਸਿੰਘ, ਗੁਰਪਾਲ ਸਿੰਘ, ਜਸਕਰਨ ਸਿੰਘ, ਭਾਈ ਅਮਰੀਕ ਸਿੰਘ, ਭਾਈ ਲੱਖਾ ਸਿੰਘ ਤੇ ਭਾਈ ਕਾਲਾ ਸਿੰਘ ਹਾਜ਼ਰ ਸਨ।

ਪਠਾਨਕੋਟ (ਐੱਨਪੀ ਧਵਨ):

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਉਤਸਵ ਸੰਗਤ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ। ਨਿਤਨੇਮ ਦੀਆਂ ਬਾਣੀਆਂ, ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਹਰਜੀਤ ਸਿੰਘ ਤੇ ਨਿਰਮਲ ਕੌਰ ਖਾਲਸਾ ਵੱਲੋਂ ਪਾਏ ਗਏ। ਇਸ ਮੌਕੇ ਭਾਈ ਗੁਰਭੇਜ ਸਿੰਘ, ਰਾਜਨ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਜਸਵਿੰਦਰ ਸਿੰਘ ਦਰਦੀ ਕਪੂਰਥਲਾ ਵਾਲਿਆਂ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਬਾਰੇ ਚਾਨਣਾ ਪਾਇਆ।
ਇਸ ਮੌਕੇ ਗੁਰਦੀਪ ਸਿੰਘ ਮੀਰਪੁਰੀ, ਗੁਰਸ਼ਰਨ ਸਿੰਘ, ਕੁਲਵੰਤ ਸਿੰਘ, ਰਣਜੀਤ ਕੌਰ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਭੁਪਿੰਦਰ ਕੌਰ, ਗੁਰਦੀਪ ਸਿੰਘ, ਮੈਨੇਜਰ ਸੋਹਨ ਸਿੰਘ, ਡਾ. ਬਲਜੀਤ ਸਿੰਘ, ਹਰਜੀਤ ਸਿੰਘ, ਨਿਰਮਲ ਕੌਰ ਤੇ ਪ੍ਰਿਤਪਾਲ ਸਿੰਘ ਹਾਜ਼ਰ ਸਨ।

ਨਾਂਦੇੜ ਸਾਹਿਬ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ/ਮਨਮੋਹਨ ਸਿੰਘ ਢਿੱਲੋਂ):

ਗੁਰਦੁਆਰਾ ਬਾਬਾ ਭੁਜੰਗ ਸਿੰਘ ਸ਼ਹੀਦ ਚੈਰੀਟੇਬਲ ਟਰੱਸਟ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵੱਲੋਂ ਗਿਆਰਾਂ ਰੋਜ਼ਾ, ਧਾਰਮਿਕ ਰੇਲ ਯਾਤਰਾ ਦੇ ਆਖਰੀ ਪੜਾਅ ਅਤੇ ਵਾਪਸੀ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਪੰਜ ਪਿਆਰਿਆਂ, ਨਿਸ਼ਾਨਚੀਆਂ, ਨਿਗਾਰਚੀਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸਿੰਘ ਸਾਹਿਬ ਗਿ. ਗੁਰਮੀਤ ਸਿੰਘ, ਸੰਤ ਬਾਬਾ ਸੁਲੱਖਣ ਸਿੰਘ ਪੰਜਵੜ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਨਗਰ ਕੀਰਤਨ ਵਿੱਚ ਬੁੱਢਾ ਦਲ ਵੱਲੋਂ ਸੱਜੇ ਹਾਥੀ, ਘੋੜੇ ਅਤੇ ਗੁਰੂ ਮਹਾਰਾਜ ਦੇ ਗੱਦੀ ਵਾਲੇ ਘੋੜੇ ਦੀ ਅੰਸ਼ ਵੰਸ਼ ਦੇ ਹਜ਼ੂਰ ਸਾਹਿਬ ਤੋਂ ਪੁੱਜੇ ਤਿੰਨ ਘੋੜੇ ਵੀ ਵਿਸ਼ੇਸ਼ ਤੇ ਸ਼ਾਮਲ ਸਨ। ਨਰਸਿੰਙਿਆਂ, ਸੰਖਾਂ, ਬੈਂਡ ਵਾਜਿਆਂ ਦੀ ਮਾਧੁਰ ਧੁੰਨਾਂ ਵਿੱਚ ਗੱਤਕਾ ਦੇ ਜੌਹਰ ਵਿਖਾਉਂਦੇ ਨਿਹੰਗ ਸਿੰਘ ਮਰਾਠੀ ਧੁੰਨਾਂ ਵਾਲਾ ਸ਼ਬਦੀ ਜਥਾ ਨਗਰ ਕੀਰਤਨ ਵਿੱਚ ਸ਼ਾਮਲ ਹੋਇਆ।

Advertisement
Author Image

joginder kumar

View all posts

Advertisement