ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ: ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ

08:04 AM Jun 20, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ 19 ਜੂਨ
ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਕੁਰੂਕਸ਼ੇਤਰ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮ ਵਿਚ ਅੱਜ ਅਖੰਡ ਪਾਠ ਸਾਹਿਬ ਦੀ ਦੂਜੀ ਲੜੀ ਦੇ ਮਧ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਸੰਗਤ ਗੁਰਦੁਆਰੇ ਨਤਮਸਤਕ ਹੋਈ। ਗੁਰਦੁਆਰੇ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਗੁਰਦਾਸ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਾਰਾਣਾ, ਸਕੱਤਰ ਜਸਵਿੰਦਰ ਸਿੰਘ, ਰਾਜ ਪਾਲ ਸਿੰਘ, ਰੁਪਿੰਦਰ ਸਿੰਘ, ਅਮਰਿੰਦਰ ਸਿੰਘ ਅਤੇ ਹਰਕੀਰਤ ਸਿੰਘ ਨੇ ਆਈ ਸੰਗਤ ਨੂੰ ਜੀ ਆਇਆਂ ਨੂੰ ਕਿਹਾ। ਦਸਤਾਰ ਕੋਚ ਸਿਮਰਨਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ।

Advertisement

Advertisement