ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਸ੍ਰੀ ਚੰਦ ਦਾ ਪ੍ਰਕਾਸ਼ ਉਤਸਵ ਮਨਾਇਆ

08:58 AM Sep 14, 2024 IST

ਪੱਤਰ ਪ੍ਰੇਰਕ
ਨਰਾਇਣਗੜ੍ਹ, 13 ਸਤੰਬਰ
ਗੁਰੂ ਨਾਨਕ ਦੇਵ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਦਾ ਪ੍ਰਕਾਸ਼ ਉਤਸਵ ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਸੰਤ ਮਹਾਪੁਰਸ਼ ਨੇ ਸ਼ਬਦ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨੂੰ ਬਾਬਾ ਸ੍ਰੀ ਚੰਦ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਉਨ੍ਹਾਂ ਦੱਸਿਆ ਕਿ ਬਾਬਾ ਸ੍ਰੀ ਚੰਦ ਜੀ ਉਦਾਸੀਨ ਸੰਪਰਦਾ ਦੇ ਸੰਸਥਾਪਕ ਸਨ। ਉਨ੍ਹਾਂ ਦੱਸਿਆ ਕਿ ਬਾਬਾ ਸ੍ਰੀ ਚੰਦ ਜੀ ਜਿੱਥੇ ਵੀ ਜਾਂਦੇ ਸਨ ਉਹ ਆਪਣੇ ਬਚਨਾਂ ਅਤੇ ਦਿਆਲਤਾ ਨਾਲ ਸੰਗਤ ਦੇ ਦੁੱਖ ਦੂਰ ਕਰਦੇ ਸਨ। ਬਾਬਾ ਜੀ ਨੇ ਦੂਰ-ਦੂਰ ਦੀ ਯਾਤਰਾ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ।

Advertisement

Advertisement