For the best experience, open
https://m.punjabitribuneonline.com
on your mobile browser.
Advertisement

ਅੰਦਰੂਨੀ ਤੇ ਬਾਹਰੀ ਵਿਰੋਧ ਦਾ ਸਾਹਮਣਾ ਕਰ ਰਹੇ ਨੇ ਪ੍ਰਨੀਤ ਕੌਰ ਤੇ ਧਰਮਵੀਰ ਗਾਂਧੀ

07:06 AM Apr 18, 2024 IST
ਅੰਦਰੂਨੀ ਤੇ ਬਾਹਰੀ ਵਿਰੋਧ ਦਾ ਸਾਹਮਣਾ ਕਰ ਰਹੇ ਨੇ ਪ੍ਰਨੀਤ ਕੌਰ ਤੇ ਧਰਮਵੀਰ ਗਾਂਧੀ
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 17 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਭਾਜਪਾ ਦੇ ਉਮੀਦਵਾਰ ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਅੰਦਰੂਨੀ ਅਤੇ ਬਾਹਰੀ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨੀ ਵਿਰੋਧ ਦੇ ਚਲਦਿਆਂ ਭਾਜਪਾ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਉਮੀਦਵਾਰ ਦੇ ਨਿਵਾਸ ਸਥਾਨ ’ਤੇ ਲਿਜਾਣ ਪੈ ਰਿਹਾ ਹੈ। ਕਾਂਗਰਸ ਤੋਂ ਨਿਰਾਸ਼ ਆਗੂ ਪਿੰਡ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਬਣਾ ਕੇ ਉਨ੍ਹਾਂ ਨੂੰ ਰਾਜਪੁਰਾ ਵਿਖੇ ਕੀਤੇ ਜਾਣ ਵਾਲੇ ਸ਼ਕਤੀ ਪ੍ਰਦਰਸ਼ਨ ਲਈ ਲਾਮਬੰਦ ਕਰ ਰਹੇ ਹਨ। ਕਾਂਗਰਸ ਨੇ ਨਿਰਾਸ਼ ਆਗੂਆਂ ਦੀ ਮੰਗ ਨੂੰ ਨਜ਼ਰ ਅੰਦਾਜ਼ ਕਰਕੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਟਿਕਟ ਦੇ ਦਿੱਤੀ ਹੈ ਜਿਸ ਨਾਲ ਚੋਣ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ।

Advertisement

ਟਿਕਟ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਪਾਲ਼ਾ ਬਦਲਦਿਆਂ ਕਾਂਗਰਸ ਦਾ ਵਿਰੋਧ ਕਰਨ ਵਾਲੇ ਟਕਸਾਲੀਆਂ ਤੋਂ ਦੂਰੀ ਬਣਾ ਲਈ ਸੀ। ਹੁਣ ਉਨ੍ਹਾਂ ਅਨਾਜ ਮੰਡੀ ਪਾਤੜਾਂ ਵਿੱਚ ਮੀਟਿੰਗ ਕਰਕੇ ਵਰਕਰਾਂ ਨੂੰ ਗਾਂਧੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਨਿਰਾਸ਼ ਕਾਂਗਰਸੀਆਂ ਦੀ ਅਗਵਾਈ ਕਰਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸ਼ਹਿਰ ਤੇ ਪਿੰਡ ਪੱਧਰ ’ਤੇ ਟਕਸਾਲੀ ਕਾਂਗਰਸੀਆਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਨੂੰ 20 ਅਪਰੈਲ ਨੂੰ ਰਾਜਪੁਰਾ ਵਿਖੇ ਆਉਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਡਟਵੇਂ ਵਿਰੋਧ ਦੇ ਬਾਵਜੂਦ ਚੋਣ ਮੁਹਿੰਮ ਨੂੰ ਲੀਹ ’ਤੇ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਵਿਰੋਧ ਵਿੱਚ ਜੁਟੀਆਂ ਕਿਸਾਨ ਜਥੇਬੰਦੀਆਂ ਬੜੀ ਮੁਸਤੈਦੀ ਨਾਲ ਉਨ੍ਹਾਂ ਦੀ ਹਰ ਸਰਗਰਮੀ ਉੱਤੇ ਨਜ਼ਰ ਰੱਖਦਿਆਂ ਵਿਰੋਧ ਦਾ ਕੋਈ ਵੀ ਮੌਕਾ ਹੱਥੋਂ ਖੁੰਝਣ ਨਹੀਂ ਦੇ ਰਹੀਆਂ। ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਆਪਣੇ ਸਾਥੀਆਂ ਨਾਲ ਪਿੰਡ-ਪਿੰਡ ਨੁੱਕੜ ਮੀਟਿੰਗਾਂ ਕਰ ਕੇ ਪਾਰਟੀ ਦੇ ਚੋਣ ਮੈਨੀਫੈਸਟੋ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ ਵੋਟਰਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕਰਦੇ ਕਈ ਸਿਰ ਕੱਢ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਵਿੱਚ ਸਫਲ ਹੋਏ ਹਨ।

Advertisement
Author Image

sukhwinder singh

View all posts

Advertisement
Advertisement
×