ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਨੀਤ ਕੌਰ ਤੇ ਡਾ. ਬਲਬੀਰ ਨੂੰ ਘੇਰ ਕੇ ਸਵਾਲ ਕਰਨਗੇ ਕਿਸਾਨ

07:33 AM May 09, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 8 ਮਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਉਹ ਪਟਿਆਲਾ ਜ਼ਿਲ੍ਹੇ ’ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸਮੇਤ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਖ਼ਿਲਾਫ਼ ਵੀ ਪ੍ਰਦਰਸ਼ਨ ਕਰਨਗੇ। ਇਹ ਫੈਸਲਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮੌਕੇ ਜਗਮੇਲ ਗਜੇਵਾਸ, ਬਲਰਾਜ ਜੋਸ਼ੀ, ਹਰਦੇਵ ਘੱਗਾ, ਅਮਰੀਕ ਘੱਗਾ, ਅਵਤਾਰ ਫੱਗਣਮਾਜਰਾ, ਜਸਵਿੰਦਰ ਬਿਸ਼ਨਪੁਰਾ, ਹਰਦੀਪ ਡਰੌਲੀ, ਰਾਜਿੰਦਰ ਕਕਰਾਲਾ ਤੇ ਦਵਿੰਦਰ ਸੀਲ ਆਦਿ ਕਿਸਾਨ ਆਗੂ ਵੀ ਮੌਜੂਦ ਸਨ। ਯੂਨੀਅਨ ਦੇ ਬੁਲਾਰੇ ਬਲਰਾਜ ਜੋਸ਼ੀ ਨੇ ਦੱਸਿਆ ਕਿ ਮੀਟਿੰਗ ’ਚ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ ਵਿਰੋਧੀ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦਾ ਹਲਕੇ ਦੇ ਹਰੇਕ ਪਿੰਡ ਵਿਚ ਵਿਰੋਧ ਕੀਤਾ ਜਾਵੇਗਾ। ਜ਼ਿਲ੍ਹਾ ਸਕੱਤਰ ਸੁਖਮਿੰਦਰ ਬਾਰਨ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਸਮੇਤ ‘ਆਪ’ ਉਮੀਦਵਾਰ ਡਾ. ਬਲਵੀਰ ਸਿੰਘ ਦੇ ਵਿਰੋਧ ਦਾ ਫ਼ੈਸਲਾ ਹੋਇਆ ਹੈ ਕਿਉਂਕਿ ਪਿਛਲੇ ਦਿਨੀਂ ਪਾਤੜਾਂ ਬਲਾਕ ਵਿੱਚ ਗੜੇਮਾਰੀ ਨਾਲ਼ ਹਰਿਆਊ, ਚੁਨਗਰਾ, ਜਿਉਣਪੁਰਾ, ਪਾਤੜਾਂ, ਨਿਆਲ, ਬੂਰੜ ,ਦਫਤਰੀ ਵਾਲਾ, ਘੱਗਾ, ਚੁਪਕੀ, ਅਤਾਲਾਂ ਤੇ ਨਾਗਰੀ ਆਦਿ ਪਿੰਡਾਂ ਵਿੱਚ ਕਣਕ ਦੀ ਫ਼ਸਲ ਨੁਕਸਾਨੀ ਗਈ ਸੀ ਪਰ ਇਸ ਦੇ ਬਾਵਜੂਦ ‘ਆਪ’ ਸਰਕਾਰ ਨੇ ਬਣਦਾ ਮੁਆਵਜ਼ਾ ਨਹੀਂ ਦਿੱਤਾ। ਇਸ ਦੇ ਨਾਲ ਹੀ ਪਟਿਆਲਾ ਬਲਾਕ ਦੇ ਪਿੰਡ ਨੰਦਪੁਰ ਕੇਸ਼ੋ ਅਤੇ ਰੀਠਖੇੜੀ ਵਿੱਚ 2022 ਵਿੱਚ ਕਣਕ ਦੀ ਫਸਲ ਸੜਨ ਸਬੰਧੀ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।

Advertisement

Advertisement
Advertisement