ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨਸਾ ਜ਼ਿਲ੍ਹੇ ਦੀ ਪ੍ਰਨੀਤ ਕੌਰ ਬਣੀ ਵਿਸ਼ਵ ਚੈਪੀਅਨ

10:54 AM May 26, 2024 IST
ਪ੍ਰਨੀਤ ਕੌਰ ਤੇ ਹੋਰ ਖਿਡਾਰਨਾਂ ਜਿੱਤ ਦਾ ਨਿਸ਼ਾਨ ਬਣਾਉਂਦੀਆਂ ਹੋਈਆਂ।

ਜੋਗਿੰਦਰ ਸਿੰਘ ਮਾਨ
ਮਾਨਸਾ, 25 ਮਈ
ਕੋਰੀਆ ਵਿੱਚ ਚੱਲ ਰਹੇ ਵਿਸ਼ਵ ਕੱਪ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਮਾਨਸਾ ਜ਼ਿਲ੍ਹੇ ਦੀ ਧੀ ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਵਿੱਚ ਸੋਨ ਤਗ਼ਮਾ ਹਾਸਲ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੁਸ਼ਨਾਇਆ ਹੈ। ਪ੍ਰਨੀਤ ਕੌਰ ਵੱਲੋਂ ਸੋਨ ਤਗ਼ਮਾ ਜਿੱਤਣ ਤੋਂ ਬਾਅਦ ਪ੍ਰਨੀਤ ਕੌਰ ਦੇ ਪਿੰਡ ਮੰਢਾਲੀ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵੱਲੋਂ ਪ੍ਰਨੀਤ ਕੌਰ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੋਚ ਸੁਰਿੰਦਰ ਸਿੰਘ ਨੇ ਦੱਸਿਆ ਕਿ ਪ੍ਰਨੀਤ ਕੌਰ ਨੇ ਆਪਣੀਆਂ ਸੁਨਿਹਰੀ ਪ੍ਰਾਪਤੀਆਂ ਵਿੱਚ ਵਾਧਾ ਕਰਦਿਆਂ ਇੱਕ ਹੋਰ ਸੋਨ ਤਮਗਾ ਜਿੱਤ ਲਿਆ, ਉਹ ਵੀ ਵਿਸ਼ਵ ਕੱਪ ਵਿੱਚ। ਉਨ੍ਹਾਂ ਦੱਸਿਆ ਕਿ ਤਿੰਨ ਮੈਂਬਰੀ ਭਾਰਤੀ ਟੀਮ ਵਿੱਚ ਪ੍ਰਨੀਤ ਕੌਰ, ਸੁਰੇਖਾ ਵੇਨਮ ਅਤੇ ਅਦਿਤੀ ਸਵਾਮੀ ਨੇ ਫਾਈਨਲ ਵਿੱਚ ਤੁਰਕੀ ਨੂੰ 232-226 ਨਾਲ ਹਰਾਇਆ। ਇਸ ਤੋਂ ਪਹਿਲਾਂ ਸੈਮੀਫਾਈਨਲ ਵਿੱਚ ਅਮਰੀਕਾ ਨੂੰ ਹਰਾਇਆ ਸੀ। ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਆਪਣੇ ਹਲਕੇ ਦੀ ਤੀਰਅੰਦਾਜ਼ ਖਿਡਾਰਣ ਪ੍ਰਨੀਤ ਕੌਰ ਨੂੰ ਮੁੜ ਵਿਸ਼ਵ ਚੈਪੀਅਨ ਬਣਨ ’ਤੇ ਮੁਕਾਬਕਬਾਦ ਕਿਹਾ। ਪਿੰਡ ਦੇ ਸਰਪੰਚ ਦਿਲਬਾਗ ਸਿੰਘ ਨੇ ਵੀ ਕਿਹਾ ਕਿ ਪ੍ਰਨੀਤ ਕੌਰ ਦੇ ਸਵਾਗਤ ਦੀਆਂ ਤਿਆਰੀਆਂ ਹੁਣੇ ਤੋਂ ਹੀ ਆਰੰਭ ਕਰ ਦਿੱਤੀਆਂ ਹਨ। ਇਸ ਲੜਕੀ ਪ੍ਰਨੀਤ ਕੌਰ ਦੇ ਮਾਪੇ ਪਟਿਆਲਾ ਵਿਖੇ ਰਹਿੰਦੇ ਹਨ।

Advertisement

Advertisement
Advertisement