ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਨੀਤ ਕੌਰ ਵੱਲੋਂ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼

08:58 AM Sep 05, 2024 IST
ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕਰਦੇ ਹੋਏ ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 4 ਸਤੰਬਰ
ਭਾਜਪਾ ਆਗੂ ਪ੍ਰਨੀਤ ਕੌਰ ਨੇ ਪਾਤੜਾਂ ਵਰਕਰ ਮਿਲਣੀ ਦੌਰਾਨ ਭਾਜਪਾ ਮੈਂਬਰਸ਼ਿਪ ਮੁਹਿੰਮ ਦਾ ਬਲਾਕ ਪਾਤੜਾਂ ਤੋਂ ਆਗਾਜ਼ ਕੀਤਾ। ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦੇਣ ਉਪਰੰਤ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਹਰ ਛੇ ਸਾਲ ਬਾਅਦ ਨਵੇਂ ਸਿਰਿਉਂ ਲੈਣੀ ਪੈਂਦੀ ਹੈ। ਪਾਰਟੀ ਹਾਈਕਮਾਨ ਨੇ ਟੋਲ ਮੁਕਤ 8800002024 ਜਾਰੀ ਕੀਤਾ ਹੈ, ਕੋਈ ਵਿਅਕਤੀ ਮਿਸ ਕਾਲ ਮਗਰੋਂ ਆਏ ਲਿੰਕ ’ਤੇ ਕਲਿਕ ਕਰਕੇ ਭਾਜਪਾ ਦੀ ਮੈਂਬਰਸ਼ਿਪ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋ ਸਤੰਬਰ ਨੂੰ ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਨੂੰ ਮੈਂਬਰਸ਼ਿਪ ਦੇ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਉਨ੍ਹਾਂ ਕਿਹਾ ਹੈ ਕਿ ਦੇਸ਼ ਪੱਧਰ ਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਵਾਰ ਭਾਜਪਾ ਨੇ ਵੀਹ ਕਰੋੜ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ। ਇਸੇ ਦੌਰਾਨ ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਹਲਕਾ ਇੰਚਾਰਜ ਨਰਾਇਣ ਨਰਸੋਤ, ਤਰਸੇਮ ਬਾਂਸਲ, ਕੀਮਤ ਸਿੰਗਲਾ, ਸੰਜੀਵ ਸਿੰਗਲਾ, ਲਾਲ ਚੰਦ ਤੇ ਹਰਮੇਸ਼ ਬੱਤਰਾ ਆਦਿ ਹਾਜ਼ਰ ਸਨ।

Advertisement

ਜੈ ਇੰਦਰ ਕੌਰ ਵੱਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ

ਪਟਿਆਲਾ (ਪੱਤਰ ਪ੍ਰੇਰਕ): ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਫੂਲ ਥੀਏਟਰ ਤੋਂ ਪਟਿਆਲਾ ਸ਼ਹਿਰੀ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਵਿੱਚ ਪਟਿਆਲਾ ਤੋਂ 500 ਤੋਂ ਵੱਧ ਉਤਸ਼ਾਹੀ ਵਰਕਰਾਂ ਨੇ ਭਾਗ ਲਿਆ, ਜਿਨ੍ਹਾਂ ਨੇ ਪਾਰਟੀ ਦੇ ਮਿਸ਼ਨ ਨੂੰ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ। ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਅਤੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਦੇ ਨਾਲ ਜੈ ਇੰਦਰ ਕੌਰ ਨੇ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

Advertisement
Advertisement