ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਣੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ

12:03 PM Oct 19, 2024 IST

ਚੰਡੀਗੜ੍ਹ, 19 ਅਕਤੂਬਰ

Advertisement

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਰਾਹੀਂ ਮੰਗ ਕਰਦਿਆਂ ਕਿਹਾ ਕਿ ਪ੍ਰਕਾਸ਼ ਦਿਹਾੜੇ ਦੇ ਜਸ਼ਨ ਤਿੰਨ ਦਿਨਾਂ ਤੱਕ ਚੱਲਣਗੇ ਅਤੇ 13 ਨਵੰਬਰ ਨੂੰ ਸ਼ੁਰੂ ਹੋਣਗੇ ਅਤੇ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ (ਐਸਸੀ) ਅਤੇ ਗਿੱਦੜਬਾਹਾ ਦੀਆਂ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।

ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਹੈ। ਇਹ ਸ਼ੁਭ ਮੌਕਾ ਨਾ ਸਿਰਫ਼ ਸਿੱਖ ਭਾਈਚਾਰੇ ਲਈ ਬਲਕਿ ਹੋਰ ਧਰਮਾਂ ਦੇ ਲੋਕਾਂ ਲਈ ਕਾਫ਼ੀ ਮਹੱਤਵ ਰੱਖਦਾ ਹੈ। ਇਹ ਜਸ਼ਨ 13 ਨਵੰਬਰ ਨੂੰ ‘ਅਖੰਡ ਪਾਠ’ ਨਾਲ ਸ਼ੁਰੂ ਹੋਣਗੇ ਅਤੇ ਤਿੰਨ ਦਿਨ ਚੱਲਣਗੇ।

Advertisement

ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਕਾਫ਼ੀ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ ਕਿਉਂਕਿ ਇਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਚੋਲਾ ਸਾਹਿਬ ਵਰਗੇ ਇਤਿਹਾਸਕ ਗੁਰਦੁਆਰਿਆਂ ਦਾ ਸਥਾਨ ਹੈ ਅਤੇ ਵਿਸ਼ਵ ਭਰ ਦੇ ਸਿੱਖਾਂ ਲਈ ਤੀਰਥ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਟਕਰਾਅ ਜਾਂ ਸਮਝੌਤੇ ਤੋਂ ਆਪਣੇ ਧਾਰਮਿਕ ਤਿਉਹਾਰਾਂ ਅਤੇ ਜਮਹੂਰੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। -ਪੀਟੀਆਈ

Advertisement