Pravasi Bharatiya Express: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਦਿੱਤੀ ਹਰੀ ਝੰਡੀ
01:02 PM Jan 09, 2025 IST
Advertisement
ਭੁਵਨੇਸ਼ਵਰ, 9 ਜਨਵਰੀ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭੁਵਨੇਸ਼ਵਰ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਲਾਨੀ ਰੇਲਗੱਡੀ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹੁਨਰਮੰਦ ਪ੍ਰਤਿਭਾ ਦੀ ਕੋਮਾਂਤਰੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਦੀ ਸਮਰੱਥਾ 'ਤੇ ਜ਼ੋਰ ਦਿੰਦੇ ਹੋਏ, 21ਵੀਂ ਸਦੀ ਵਿੱਚ ਭਾਰਤ ਦੀ ਤੇਜ਼ ਤਰੱਕੀ ਨੂੰ ਉਜਾਗਰ ਕੀਤਾ।
Advertisement
ਪੀਐਮ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਸਰਕਾਰ ਸੰਕਟ ਦੀਆਂ ਸਥਿਤੀਆਂ ਵਿੱਚ ਪ੍ਰਵਾਸੀ ਲੋਕਾਂ ਦੀ ਮਦਦ ਕਰਨਾ ਆਪਣੀ ਜ਼ਿੰਮੇਵਾਰੀ ਸਮਝਦੀ ਹੈ। ਉੜੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਕਈ ਦਹਾਕਿਆਂ ਤੱਕ ਭਾਰਤ ਦੁਨੀਆ ਦੀ ਸਭ ਤੋਂ ਵੱਧ ਨੌਜਵਾਨ ਅਤੇ ਹੁਨਰਮੰਦ ਆਬਾਦੀ ਵਾਲਾ ਦੇਸ਼ ਹੋਵੇਗਾ। ਏਐੱਨਆਈ
Advertisement