ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਮਾਨ ਸਿੰਘ ਮਾਨ ਵੱਲੋਂ ਅਕਾਲ ਤਖਤ ਵਿਖੇ ਅਰਦਾਸ

10:42 AM May 08, 2024 IST
ਕੈਨੇਡਾ ਅਤੇ ਅਮਰੀਕਾ ਦੇ ਰਾਸ਼ਟਰੀ ਝੰਡਿਆਂ ਨੂੰ ਸਨਮਾਨ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਮਈ
ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਈਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਅੰਮ੍ਰਿਤਸਰ ਤੇ ਤਰਨਤਾਰਨ ਦੇ ਸਮੂਹ ਵਰਕਰਾਂ ਨੇ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰ ਕੇ ਬਾਹਰਲੇ ਮੁਲਕਾਂ ਵਿੱਚ ਹੋਏ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਅਮਰੀਕਾ ਤੇ ਕੈਨੇਡਾ ਦੀਆ ਸਰਕਾਰਾਂ ਵਲੋਂ ਨਿਭਾਈ ਭੂਮਿਕਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜੋ ਬਾਇਡਨ ਅਤੇ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਬੇਬਾਕੀ ਤੇ ਨਿਡਰਤਾ ਨਾਲ ਭਾਰਤ ਦੇ ਸਰਕਾਰੀ ਅਤਿਵਾਦ ਦਾ ਕੂਟਨੀਤਕ ਚਿਹਰਾ ਦੁਨੀਆ ਵਿੱਚ ਨਸ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਹਮਲੇ ਦੇ 40 ਸਾਲ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤੱਕ ਮਾਰੇ ਗਏ ਨਾਗਰਿਕਾਂ, ਸਿੱਖ ਸ਼ਰਧਾਲੂਆਂ, ਤੋਸ਼ਾਖਾਨੇ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਲੁੱਟ ਦਾ ਹਿਸਾਬ ਭਾਰਤ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਪੁਲੀਸ ਵੱਲੋਂ ਵੱਖ ਵੱਖ ਸ਼ਮਸ਼ਾਨਘਾਟਾਂ ਵਿੱਚ ਕੀਤੇ ਗਏ 25,000 ਅਣਪਛਾਤੇ ਸਸਕਾਰਾਂ ਦੇ ਸਬੰਧ ਵਿੱਚ ਇਨਸਾਫ ਨਹੀਂ ਦਿੱਤਾ ਗਿਆ। ਨਵੰਬਰ 1984 ਵਿੱਚ ਤੇ ਇਸ ਤੋਂ ਬਾਅਦ ਨਵੀਂ ਦਿੱਲੀ, ਪਟੌਦੀ, ਬੋਖਾਰੋ, ਹੋਂਦ ਚਿੱਲੜ, ਚਿੱਠੀਸਿੰਘਪੁਰਾ ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਹੋਈ ਨਸਲਕੁਸ਼ੀ ਦੀ ਵੀ ਜਾਂਚ ਨਹੀਂ ਕੀਤੀ ਗਈ, ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵਿੱਚ ਵੀ ਸਿੱਖਾਂ ਦਾ ਇਹ ਕਤਲੇਆਮ ਅਜੇ ਵੀ ਜਾਰੀ ਹੈ। ਇਸ ਮੌਕੇ ਈਮਾਨ ਸਿੰਘ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੈਨੇਡਾ ਅਤੇ ਅਮਰੀਕਾ ਦੇ ਰਾਸ਼ਟਰੀ ਝੰਡਿਆਂ ਨੂੰ ਸਨਮਾਨ ਨਾਲ ਲਹਿਰਾਇਆ।

Advertisement

Advertisement
Advertisement