ਸਕੂਲ ਵਿੱਚ ਅਰਦਾਸ ਸਮਾਗਮ
10:40 AM Feb 08, 2025 IST
Advertisement
ਚੰਡੀਗੜ੍ਹ: ਇੱਥੋਂ ਦੇ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੈਕਟਰ 30 ਵਿਚ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸਹਿਜ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਕੀਤਾ। ਇਸ ਉਪਰੰਤ ਕਾਰਜਕਾਰੀ ਮੁੱਖ ਅਧਿਆਪਕਾ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਾਰਥਨਾ ਦੀ ਮਹੱਤਤਾ, ਬਜ਼ੁਰਗਾਂ ਦਾ ਆਸ਼ੀਰਵਾਦ ਅਤੇ ਕਿਸੇ ਵੀ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਅਸਿਸਟੈਂਟ ਮੈਨੇਜਰ ਦਮਨਦੀਪ ਸਿੰਘ, ਸਿੱਖਿਆ ਸ਼ਾਸਤਰੀ ਜੋਗਿੰਦਰ ਸਿੰਘ ਦਰਗਨ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦੇਣ ਲਈ ਪੁੱਜੇ। -ਟਨਸ
Advertisement
Advertisement
Advertisement