ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਰਦਾਸ ਸਮਾਗਮ
07:59 AM Jan 03, 2025 IST
Advertisement
ਟ੍ਰਿਬਿਉੂਨ ਨਿਉੂਜ ਸਰਵਿਸ
ਅੰਮ੍ਰਿਤਸਰ, 2 ਜਨਵਰੀ
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ ਦੇ ਮੌਕੇ ਅਰਦਾਸ ਸਮਾਗਮ ਕੀਤਾ ਗਿਆ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਰਮਣੀਕ ਸਿੰਘ ਫਰੀਡਮ, ਐਡੀਸ਼ਨਲ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਤੇ ਜਸਪਾਲ ਸਿੰਘ ਢਿੱਲੋਂ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
Advertisement
Advertisement
Advertisement