ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਦੀ ਛੋੜ ਦਿਵਸ ਮੌਕੇ ਘੁਡਾਣੀ ਕਲਾ ਵਿੱਚ ਅਰਦਾਸ ਸਮਾਗਮ

07:21 AM Oct 25, 2024 IST
ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਰੁਪਾਲੋ ਤੇ ਹੋਰ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 24 ਅਕਤੂਬਰ
ਬੰਦੀ ਛੋੜ ਦਿਵਸ ਨੂੰ ਗੁਰਦੁਆਰਾ ਨਿਮਸਰ ਸਾਹਿਬ ਘੁਡਾਣੀ ਕਲਾਂ ਵਿੱਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਟੀਮ ਹਲਕਾ ਪਾਇਲ ਵੱਲੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਰੂਪ ਵਿੱਚ ਅਰਦਾਸ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਟੀਮ ਪਾਇਲ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਨੇ ਕੀਤਾ। ਸ੍ਰੀ ਰੁਪਾਲੋਂ ਨੇ ਕਿਹਾ ਕਿ ਇਸ ਦਿਨ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਸਰਕਾਰ ਦੀ ਕੈਦ ਵਿੱਚੋਂ ਰਿਹਾ ਕਰਵਾਇਆ ਸੀ। ਅੱਜ ਜਦੋਂ ਸਾਨੂੰ ਸਮੇਂ ਦੀਆਂ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਆਸ ਮੁੱਕ ਚੁੱਕੀ ਫਿਰ ਸਾਡੇ ਕੋਲੇ ਇੱਕੋ ਇੱਕ ਰਾਹ ਹੈ ਕਿ ਅਸੀਂ ਸਾਰੇ ਸੰਗਤ ਰੂਪ ਵਿੱਚ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰੀਏ। ਉਸ ਦਿਨ ਗੁਰਦੁਆਰਾ ਸ੍ਰੀ ਨਿਮਸਾਰ ਸਾਹਿਬ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਉਸ ਤੋਂ ਬਾਅਦ ਸਾਰੀਆਂ ਸੰਗਤਾਂ ਇਕੱਠੀਆਂ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨਗੀਆਂ।

Advertisement

Advertisement