ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

’84 ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ

07:20 AM May 25, 2024 IST
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਮਈ
1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਦੌਰਾਨ ਸੁੁਸਾਇਟੀ ਮੈਂਬਰਾਂ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਨਵੰਬਰ 1984 ਵਿੱਚ ਸਿੱਖ ਕਤਲੇਆਮ ਅਤੇ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਲੋਕ ਸਭਾ ਚੋਣਾਂ ਵਿੱਚ ਬਾਈਕਾਟ ਕੀਤਾ ਜਾਵੇ। ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖ ਸੰਗਤ ਪਹਿਲੀ ਜੂਨ ਨੂੰ ਵੋਟ ਪਾਉਣ ਸਮੇਂ ਇੱਕ ਵਾਰ ਢਹਿ-ਢੇਰੀ ਕੀਤੇ ਗਏ ਸ੍ਰੀ ਅਕਾਲ ਤਖ਼ਤ ਦੀ ਇਮਾਰਤ ਨੂੰ ਜ਼ਰੂਰ ਧਿਆਨ ਵਿੱਚ ਰੱਖੇ। ਉਨ੍ਹਾਂ ਕਿਹਾ ਕਿ ਤਤਕਾਲੀ ਕਾਂਗਰਸ ਸਰਕਾਰ ਨੇ ਜੂਨ 1984 ਨੂੰ ਪੰਜਾਬ ਵਿੱਚ ਕਰਫਿਊ ਲਗਾ ਦਿੱਤਾ ਸੀ ਅਤੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ 38 ਇਤਿਹਾਸਕ ਗੁਰਦੁਆਰਿਆਂ ਵਿੱਚ ਸ਼ਹੀਦੀ ਗੁਰਪੁਰਬ ਮਨਾਉਣ ਪੁੱਜੀਆਂ ਸੰਗਤਾਂ ’ਤੇ ਕਹਿਰ ਢਾਹਿਆ ਗਿਆ ਸੀ ਅਤੇ ਨਵੰਬਰ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦਿੱਲੀ, ਕਾਨਪੁਰ ਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਸੀ। ਇਸ ਦੌਰਾਨ ਦਸ ਹਜ਼ਾਰ ਤੋਂ ਵੱਧ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਅਤੇ ਵੱਡੇ ਪੱਧਰ ’ਤੇ ਘਰਾਂ ਤੇ ਗੁਰੂ-ਧਾਮਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਵਾਪਰਿਆਂ 40 ਸਾਲ ਹੋ ਗਏ ਹਨ ਪਰ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਅਤੇ ਪੀੜਤ ਪਰਿਵਾਰ ਇਨਸਾਫ਼ ਲਈ ਭਟਕ ਰਹੇ ਹਨ।

Advertisement

Advertisement
Advertisement