ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਟੀਐੱਸ ਵਰਲਡ ਸਕੂਲ ਵਿੱਚ ਗਾਂਧੀ ਜੈਯੰਤੀ ਮੌਕੇ ਪ੍ਰਾਰਥਨਾ ਸਭਾ

06:53 AM Oct 04, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਾਇਆ, 3 ਅਕਤੂਬਰ
ਐੱਸਟੀਐੱਸ ਵਰਲਡ ਸਕੂਲ ਦੇ ਵਿਹੜੇ ਵਿੱਚ ਗਾਂਧੀ ਜੈਯੰਤੀ ਮਨਾਉਂਦਿਆਂ ਪ੍ਰਾਰਥਨਾ ਸਭਾ ਕਰਵਾਈ ਗਈ। ਇਹ ਪ੍ਰਾਰਥਨਾ ਸਭਾ ਸਵਿਤਾ ਦੀ ਰਹਿਨੁਮਾਈ ਹੇਠ ਕੀਤੀ ਗਈ। ਸਭਾ ਦੀ ਸ਼ੁਰੂਆਤ ਸਵੇਰ ਦੀ ਅਰਦਾਸ ਨਾਲ ਹੋਈ। ਇਸ ਸਭਾ ਵਿੱਚ ਮੰਚ ਸੰਚਾਲਨ ਮਨਰੀਤ ਕੌਰ ਅਤੇ ਰਿਮਨ ਕੌਰ ਨੇ ਕੀਤਾ। ਸਾਹਿਲ ਕੁਮਾਰ ਤੇ ਖੁਸ਼ਪ੍ਰੀਤ ਸਿੰਘ ਨੇ ਵਿਚਾਰ ਪੇਸ਼ ਕੀਤੇ। ਸ਼ਨਾਇਆ ਨੇ ਦੇਸ਼ ਵਿਦੇਸ਼ ਦੀਆਂ ਤਾਜ਼ਾ ਸੁਰਖੀਆਂ ਤੋਂ ਸਭ ਨੂੰ ਜਾਣੂ ਕਰਵਾਇਆ। ਜਸਕਰਨ ਸਿੰਘ ਨੇ ਇਸ ਮੌਕੇ ਆਪਣੇ ਭਾਸ਼ਣ ਰਾਹੀਂ ਗਾਂਧੀ ਜੀ ਦੇ ਜੀਵਨ ਉੱਤੇ ਚਾਨਣਾ ਪਾਇਆ।
ਵਿਦਿਆਰਥੀ ਦਿਲਪ੍ਰੀਤ ਸਿੰਘ, ਏਕਮਪ੍ਰੀਤ ਸਿੰਘ, ਜਗਵੀਰ ਸਿੰਘ ਅਤੇ ਪ੍ਰਭਵੀਰ ਸਿੰਘ ਨੇ ਗਾਂਧੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਅਨਮੋਲ ਕੁਮਾਰ ਨੇ ਕਵਿਤਾ ਪੇਸ਼ ਕੀਤੀ। ਸਭਾ ਦੇ ਅੰਤ ਵਿੱਚ ਸਾਰੇ ਵਿਦਿਆਰਥੀ ਨੇ ਸਮੂਹਿਕ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਭਜੋਤ ਗਿੱਲ ਨੇ ਜਿੱਥੇ ਇਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਨਾਲ ਹੀ ਗਾਂਧੀ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗਾਂਧੀ ਜੈਯੰਤੀ ਮਨਾਉਣ ਦੇ ਨਾਲ ਨਾਲ ਗਾਂਧੀ ਜੀ ਦੇ ਮਹਾਨ ਆਦਰਸ਼ਾਂ ਤੋਂ ਪ੍ਰੇਰਿਤ ਹੋਣ ਦਾ ਪ੍ਰਣ ਲੈਣਾ ਚਾਹੀਦਾ ਹੈ।

Advertisement

Advertisement