For the best experience, open
https://m.punjabitribuneonline.com
on your mobile browser.
Advertisement

ਕਿਸਾਨ ਅੰਦੋਲਨ ਦੀ ਸਫਲਤਾ ਲਈ ਹਜ਼ੂਰ ਸਾਹਿਬ ਵਿਖੇ ਅਰਦਾਸ

08:04 AM Jun 30, 2024 IST
ਕਿਸਾਨ ਅੰਦੋਲਨ ਦੀ ਸਫਲਤਾ ਲਈ ਹਜ਼ੂਰ ਸਾਹਿਬ ਵਿਖੇ ਅਰਦਾਸ
ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਬਾਬਾ ਨਰਿੰਦਰ ਸਿੰਘ ਨੂੰ ਮਿਲਣ ਮੌਕੇ ਵਫ਼ਦ।
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਖਨੌਰੀ, 29 ਜੂਨ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਵਫ਼ਦ ਨੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕਿਸਾਨ ਆਗੂਆਂ ਦੇ ਵਫ਼ਦ ਨੇ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ (ਕਾਰ ਸੇਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ) ਵੱਲੋਂ ਕਿਸਾਨ ਅੰਦੋਲਨ ਵਿੱਚ ਨਿਭਾਈ ਗਈ ਲੰਗਰ ਸੇਵਾ ਲਈ ਧੰਨਵਾਦ ਕੀਤਾ। ਬਾਬਾ ਨਰਿੰਦਰ ਸਿੰਘ ਨੇ ਸਮੂਹ ਕਿਸਾਨ ਆਗੂਆਂ ਨੂੰ ਸਿਰੋਪੇ ਦੇ ਕੇ ਉਨ੍ਹਾਂ ਦਾ ਮਨੋਬਲ ਵਧਾਇਆ। ਇਸ ਸਬੰਧੀ ਵਫ਼ਦ ’ਚ ਸ਼ਾਮਲ ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਐਸ.ਕੇ.ਐਮ (ਗੈਰ-ਸਿਆਸੀ) ਵੱਲੋਂ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਤੋਂ ਜਗਜੀਤ ਸਿੰਘ ਡੱਲੇਵਾਲ, ਸੁਖਜੀਤ ਸਿੰਘ, ਹਰਿਆਣਾ ਤੋਂ ਅਭਿਮੰਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਜ਼ਫ਼ਰ ਖਾਨ, ਡਾ. ਜਸਬੀਰ ਸਿੰਘ, ਹਰਵਿੰਦਰ ਸਿੰਘ, ਧਰਮਬੀਰ ਸਿੰਘ, ਗੁਰਬੀਰ ਸਿੰਘ, ਬੂਟਾ ਸਿੰਘ, ਪ੍ਰਭਜੀਤ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ, ਸੁਖਰਾਜ ਸਿੰਘ ਆਦਿ ਹਾਜ਼ਰ ਸਨ। ਐੱਸਕੇਐੱਮ ਗੈਰ-ਸਿਆਸੀ ਵਫ਼ਦ ਨੇ ਬਾਬਾ ਦੀਪ ਸਿੰਘ ਨਗਰ, ਨਾਗਪੁਰ (ਮਹਾਰਾਸ਼ਟਰ) ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਨਾਗਪੁਰ ਦੇ ਕਿਸਾਨਾਂ ਨੇ ਪਿਛਲੇ ਅੰਦੋਲਨ ਵਿੱਚ ਵੀ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮਾਂ ਨੂੰ ਲਾਗੂ ਕੀਤਾ। ਉਸ ਦੌਰਾਨ ਕਿਸਾਨ ਕਈ ਕਿਸਾਨਾਂ ’ਤੇ ਕੇਸ ਦਰਜ ਹੋਏ ਹਨ। ਉਨ੍ਹਾਂ ਦੱਸਿਆ ਕਿ ਐੱਸਕੇਐੱਮ (ਗੈਰ-ਸਿਆਸੀ) ਆਪਣੇ ਆਉਣ ਵਾਲੇ ਪ੍ਰੋਗਰਾਮਾਂ ਵਿੱਚ ਮਹਾਰਾਸ਼ਟਰ ਵਿੱਚ ਵੀ ਕਿਸਾਨ ਰੈਲੀ ਕਰੇਗਾ। ਨਾਗਪੁਰ (ਮਹਾਰਾਸ਼ਟਰ) ਤੋਂ ਗੁਰਵਿੰਦਰ ਸਿੰਘ ਢਿੱਲੋਂ ਨੇ ਐੱਸਕੇਐੱਮ ਗੈਰ-ਸਿਆਸੀ ਦੇ ਸਾਰੇ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਚੱਲ ਰਹੇ ਕਿਸਾਨ ਅੰਦੋਲਨ-2 ਵਿੱਚ ਮਹਾਰਾਸ਼ਟਰ ਦੇ ਕਿਸਾਨਾਂ ਨੂੰ ਵੀ ਲਾਮਬੰਦ ਕਰਨਗੇ। ਐੱਸਕੇਐੱਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਗਏ ਸਾਰੇ ਪ੍ਰੋਗਰਾਮਾਂ ਨੂੰ ਮਹਾਰਾਸ਼ਟਰ ਵਿੱਚ ਵੀ ਲਾਗੂ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×