ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੀਤੀ ਸਪਰੂ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ’ਚ ਪ੍ਰਚਾਰ

07:56 AM Nov 16, 2024 IST
ਅਦਾਕਾਰਾ ਪ੍ਰੀਤੀ ਸਪਰੂ ਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲੋਕਾਂ ਨੂੰ ਮਿਲਦੇ ਹੋਏ।

ਰਵਿੰਦਰ ਰਵੀ
ਬਰਨਾਲਾ, 15 ਨਵੰਬਰ
ਜ਼ਿਮਨੀ ਚੋਣ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਪੰਜਾਬੀ ਅਦਾਕਾਰਾ ਪ੍ਰੀਤੀ ਸਪਰੂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਕੇਵਲ ਸਿੰਘ ਢਿੱਲੋਂ ਦਾ ਸਾਥ ਦੇ ਕੇ ਜਿਤਾਉਣ ਦੀ ਅਪੀਲ ਕੀਤੀ। ਪ੍ਰੀਤੀ ਸਪਰੂ ਨੇ ਕਿਹਾ ਕਿ ਬਰਨਾਲਾ ਹਲਕੇ ’ਚ ਢਿੱਲੋਂ ਵੱਲੋਂ ਕੀਤੇ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਚਰਚਾ ਅੱਜ ਵੀ ਪਿੰਡਾਂ ’ਚ ਹੁੰਦੀ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਦਿਆਂ ਕਿਹਾ ਕਿ ਪੂਰੀ ਦੁਨੀਆਂ ਮੋਦੀ ਦਾ ਲੋਹਾ ਮੰਨ ਰਹੀ ਹੈ। ਕੇਂਦਰ ਸਰਕਾਰ ਦੀਆਂ ਆਯੂਸ਼ਮਾਨ ਸਮੇਤ ਹੋਰ ਅਨੇਕਾਂ ਲੋਕ ਭਲਾਈ ਦੀਆਂ ਯੋਜਨਾਵਾਂ ਨਾਲ ਦੇਸ਼ ਦੇ ਲੋਕਾਂ ਦਾ ਭਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੈ। ਇਸ ਲਈ ਬਰਨਾਲਾ ਵਾਸੀਆਂ ਨੇ ਮਨ ਬਣਾ ਲਿਆ ਹੈ ਕਿ ਜ਼ਿਮਨੀ ਚੋਣ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਭੇਜਣਗੇ। ਸ੍ਰੀ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ­ਸੂਬੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸੂਬੇ ਦੀਆਂ ਮੇਰੀਆਂ ਮਾਵਾਂ ਤੇ ਭੈਣਾਂ ਨੂੰ ਸਰਕਾਰ ਨੇ 1000 ਰੁਪਏ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ­ ਤਿੰਨ ਸਾਲ ਹੋਣ ਵਾਲੇ ਹਨ­, ਇੱਕ ਧੇਲਾ ਵੀ ਕਿਸੇ ਦੇ ਖਾਤੇ ’ਚ ਨਹੀਂ ਆਇਆ। ਉਨ੍ਹਾਂ ਲੋਕਾਂ ਕੋਲੋਂ ਸਹਿਯੋਗ ਮੰਗਿਆ।

Advertisement

Advertisement