For the best experience, open
https://m.punjabitribuneonline.com
on your mobile browser.
Advertisement

ਪ੍ਰੇਮ ਸ਼ਰਮਾ ਨੂੰ 35ਵੀਂ ਵਾਰ ਪ੍ਰਧਾਨ ਚੁਣਿਆ

10:23 AM Sep 16, 2024 IST
ਪ੍ਰੇਮ ਸ਼ਰਮਾ ਨੂੰ 35ਵੀਂ ਵਾਰ ਪ੍ਰਧਾਨ ਚੁਣਿਆ
Advertisement

ਐਸਏਐਸ ਨਗਰ (ਮੁਹਾਲੀ): ਇੱਥੋਂ ਦੇ ਫੇਜ਼-3ਬੀ2 ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਹਨੂੰਮਾਨ ਮੰਦਰ) ਕਮੇਟੀ ਦੀ ਸਾਲਾਨਾ ਮੀਟਿੰਗ ਪ੍ਰਧਾਨ ਪ੍ਰੇਮ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸਰਬਸੰਮਤੀ ਨਾਲ ਮੰਦਰ ਕਮੇਟੀ ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਕਮੇਟੀ ਮੈਂਬਰਾਂ ਵੱਲੋਂ ਪ੍ਰੇਮ ਸ਼ਰਮਾ ਨੂੰ ਲਗਾਤਾਰ 35ਵੀਂ ਵਾਰ ਪ੍ਰਧਾਨ ਚੁਣਿਆ ਗਿਆ ਤੇ ਉਨ੍ਹਾਂ ਨੂੰ ਕਮੇਟੀ ਦੇ ਬਾਕੀ ਅਹੁਦੇਦਾਰ ਨਿਯੁਕਤ ਕਰਨ ਦੇ ਸਾਰੇ ਅਧਿਕਾਰ ਦਿੱਤੇ ਗਏ। ਇਸ ਮੌਕੇ ਸੁਸ਼ਮਾ ਸ਼ਰਮਾ ਨੂੰ ਮੰਦਰ ਦੀ ਮਹਿਲਾ ਮੰਡਲ ਦੀ ਮੁਖੀ ਨਿਯੁਕਤ ਕੀਤਾ ਗਿਆ। ਇਸ ਮੌਕੇ ਮੰਦਰ ਦੇ ਮੁੱਖ ਪੁਜਾਰੀ ਪੰਡਿਤ ਜਗਦੰਬਾ ਪ੍ਰਸਾਦ ਰਤੂਰੀ ਅਤੇ ਸੁਭਾਸ਼ ਚੋਪੜਾ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement