ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾੜੀ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਨੂੰ ਸਮੇਂ ਤੋਂ ਪਹਿਲਾਂ ਸੇਵਾਮੁਕਤ ਕਰਨ ਦੀ ‘ਤਿਆਰੀ’

06:57 AM Jun 29, 2024 IST

ਨਵੀਂ ਦਿੱਲੀ, 28 ਜੂਨ
ਕੇਂਦਰ ਨੇ ਆਪਣੇ ਨਿਰਦੇਸ਼ਾਂ ਦੀ ਪਾਲਣ ਨਾ ਕਰਨ ਤੋਂ ਨਾਰਾਜ਼ ਸਾਰੇ ਮੰਤਰਾਲਿਆਂ ਨੂੰ ਕਰਮਚਾਰੀਆਂ ਦੇ ਕੰਮ-ਕਾਜ ਦੀ ਸਮੇਂ ਸਿਰ ਸਮੀਖਿਆ ਕਰਨ ਲਈ ਕਿਹਾ ਹੈ ਤਾਂ ਜੋ ਖ਼ਰਾਬ ਕਾਰਗੁਜ਼ਾਰੀ ਵਾਲਿਆਂ ਨੂੰ ਸਮੇਂ ਤੋਂ ਪਹਿਲਾਂ ਸੇਵਾਮੁਕਤ ਕੀਤਾ ਜਾ ਸਕੇ। ਅਮਲਾ ਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ ਇੱਕ ਆਦੇਸ਼ ਵਿੱਚ ਸਬੰਧਤ ਮੰਤਰਾਲਿਆਂ ਨੂੰ ਕਿਹਾ ਕਿ ਉਹ ਆਪਣੇ ਪ੍ਰਸ਼ਾਸਨਿਕ ਕੰਟਰੋਲ ਅਧੀਨ ਆਉਣ ਵਾਲੇ ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂਜ਼), ਬੈਂਕਾਂ, ਖੁਦਮੁਖ਼ਤਿਆਰ ਸੰਸਥਾਵਾਂ ਅਤੇ ਕਾਨੂੰਨੀ ਸੰਸਥਾਵਾਂ ਨੂੰ ਕਰਮਚਾਰੀਆਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕਰਨ ਦਾ ਨਿਰਦੇਸ਼ ਦੇਣ। ਇਸ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸਮੇਂ-ਸਮੇਂ ’ਤੇ ਸਮੀਖਿਆ ਕਰਨ ਦੇ ਨਿਰਦੇਸ਼ ਕਈ ਵਾਰ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਨੂੰ ਜਨਤਕ ਹਿੱਤ ਵਿੱਚ ਸੇਵਾ ’ਚ ਬਰਕਰਾਰ ਰੱਖਣਾ ਚਾਹੀਦਾ ਹੈ ਜਾਂ ਸਮੇਂ ਤੋਂ ਪਹਿਲਾਂ ਸੇਵਾਮੁਕਤ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਦੇ ਸਕੱਤਰਾਂ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਵਾਰ ਵਾਰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਇਸ ਸਬੰਧੀ ਰਿਪੋਰਟ ਡੀਓਪੀਟੀ ਨੂੰ ਭੇਜਣ। -ਪੀਟੀਆਈ

Advertisement

Advertisement
Advertisement