ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਲਈ ਤਿਆਰੀ ਮੀਟਿੰਗ

01:36 PM Jun 05, 2023 IST
featuredImage featuredImage

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 4 ਜੂਨ

ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 7 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਅੱਗੇ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਸਿਬੀਆਂ ਵਿੱਚ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ।

Advertisement

ਇਸ ਮੌਕੇ ਕ੍ਰਾਂਤੀਕਾਰੀ ਪੇਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਗੋਂਵਾਲ ਅਤੇ ਹਾਕਮ ਸਿੰਘ ਸਿਵੀਆ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਪਿਛਲੇ ਲੰਮੇ ਸਮੇਂ ਤੋਂ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ‘ਤੇ ਕਰਵਾਉਣ, ਕਰਜ਼ਾ ਮੁਆਫ਼ੀ, ਮਹਿੰਗਾਈ ਅਨੁਸਾਰ ਦਿਹਾੜੀ ‘ਚ ਵਾਧਾ ਕਰਵਾਉਣ, ਦਲਿਤਾਂ ‘ਤੇ ਜਬਰ ਬੰਦ ਕਰਵਾਉਣ, ਦਸ-ਦਸ ਮਰਲੇ ਦੇ ਪਲਾਟ ਆਦਿ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਮਾਨ ਸਰਕਾਰ ਵੱਲੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੀ 5 ਅਪਰੈਲ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਸਬ ਕਮੇਟੀ ‘ਚ ਵਿੱਤ ਮੰਤਰੀ ਹਰਪਾਲ ਚੀਮਾ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੰਤਰੀ ਅਮਨ ਅਰੋੜਾ ਵੱਲੋਂ ਸਾਂਝੇ ਮੋਰਚੇ ਦੇ ਆਗੂਆਂ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿੱਚ ਮਜ਼ਦੂਰਾਂ ਦੇ ਵਿਚਾਰੇ ਗਏ ਮਸਲੇ ਤਾਂ ਕੀ ਹੱਲ ਕਰਨੇ ਸਨ ਸਗੋਂ ਮੰਤਰੀਆਂ ਨਾਲ ਹੋਈ ਗੱਲਬਾਤ ਦੀ ਲਿਖਤੀ ਕਾਰਵਾਈ ਵੀ ਅਜੇ ਤੱਕ ਆਗੂਆਂ ਨੂੰ ਮੁਹੱਈਆ ਨਹੀਂ ਕਰਵਾਈ ਗਈ ਜਿਸ ਤੋਂ ਪੰਜਾਬ ਸਰਕਾਰ ਦਾ ਮਜਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਂਹ ਪੱਖੀ ਰਵੱਈਏ ਖ਼ਿਲਾਫ਼ ਸਾਂਝੇ ਮੋਰਚੇ ਵੱਲੋਂ 7 ਜੂਨ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਦੇਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਵੱਧ ਤੋਂ ਵੱਧ ਮਜ਼ਦੂਰਾਂ ਨੂੰ ਰੋਸ ਧਰਨੇ ‘ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

Advertisement