For the best experience, open
https://m.punjabitribuneonline.com
on your mobile browser.
Advertisement

ਪੀਏਯੂ ਵੱਲੋਂ ਕਿਸਾਨ ਮੇਲਿਆਂ ਦੀ ਤਿਆਰੀ

08:36 AM Mar 03, 2024 IST
ਪੀਏਯੂ ਵੱਲੋਂ ਕਿਸਾਨ ਮੇਲਿਆਂ ਦੀ ਤਿਆਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਮਾਰਚ
ਪੀਏਯੂ ਦੇ ਮੁੱਖ ਕੈਂਪਸ ਅਤੇ ਖੇਤਰੀ ਖੋਜ ਕੇਂਦਰਾਂ ਵਿਚ ਸਾਉਣੀ ਦੀਆਂ ਫ਼ਸਲਾਂ ਲਈ ਇਸ ਵਿਚ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਤਿਆਰੀਆਂ ਤਕਰੀਬਨ ਮੁਕੰਮਲ ਕਰ ਲਈਆਂ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਕਿਸਾਨ ਮੇਲਿਆਂ ਦਾ ਆਰੰਭ 5 ਮਾਰਚ ਨੂੰ ਨਾਗ ਕਲਾਂ ਅੰਮ੍ਰਿਤਸਰ ਵਿਚ ਲਾਏ ਜਾਣ ਵਾਲੇ ਕਿਸਾਨ ਮੇਲੇ ਨਾਲ ਹੋ ਰਿਹਾ ਹੈ। ਇਸ ਤੋਂ ਬਾਅਦ 7 ਮਾਰਚ ਨੂੰ ਬੱਲੋਵਾਲ ਸੌਂਖੜੀ ਅਤੇ 12 ਮਾਰਚ ਨੂੰ ਬਠਿੰਡਾ ਦੇ ਕਿਸਾਨ ਮੇਲੇ ਲਾਏ ਜਾਣਗੇ। ਪੀਏਯੂ ਕੈਂਪਸ ਵਿਚ ਦੋ ਰੋਜ਼ਾ ਮੇਲਾ 14 ਅਤੇ 15 ਮਾਰਚ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕਰਵਾਇਆ ਜਾਵੇਗਾ। ਇਸ ਤੋਂ ਬਾਅਦ 18 ਮਾਰਚ ਨੂੰ ਫ਼ਰੀਦਕੋਟ, 20 ਨੂੰ ਗੁਰਦਾਸਪੁਰ ਅਤੇ 22 ਨੂੰ ਪਟਿਆਲਾ ਵਿੱਚ ਕਿਸਾਨ ਮੇਲੇ ਕਰਵਾਏ ਜਾਣਗੇ।
ਵਾਈਸ ਚਾਂਸਲਰ ਡਾ. ਸਤਬਿੀਰ ਸਿੰਘ ਗੋਸਲ ਨੇ ਦੱਸਿਆ ਕਿ ਇਸ ਵਾਰ ਕਿਸਾਨ ਮੇਲਿਆਂ ਦਾ ਉਦੇਸ਼ ‘ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫਾ ਚੰਗਾ’ ਰੱਖਿਆ ਗਿਆ ਹੈ। ਇਨ੍ਹਾਂ ਮੇਲਿਆਂ ਦਾ ਮੰਤਵ ਖੇਤੀਬਾੜੀ ਪਰਿਵਾਰਾਂ ਦੀ ਸਹਾਇਕ ਧੰਦਿਆਂ ਤੋਂ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਲੋੜੀਂਦੀ ਜਾਗਰੂਕਤਾ ਦਾ ਪਸਾਰ ਕਰਨਾ ਹੈ। ਮੇਲਿਆਂ ਵਿਚ ਅਗਾਂਹਵਧੂ ਕਿਸਾਨਾਂ, ਖੇਤੀ ਮਾਹਿਰਾਂ, ਨੌਜਵਾਨਾਂ, ਕਿਸਾਨ ਬੀਬੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਸਾਂਝੇ ਮੰਚ ’ਤੇ ਆ ਕੇ ਇਕ ਦੂਜੇ ਨਾਲ ਵਿਚਾਰ ਵਟਾਂਦਰਾ ਕਰਨ ਦਾ ਮੌਕਾ ਮਿਲ ਜਾਂਦਾ ਹੈ।
ਇਸ ਮੇਲੇ ਦੌਰਾਨ ਖੇਤ ਪ੍ਰਦਰਸ਼ਨਾਂ, ਖੇਤੀ ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਔਜ਼ਾਰਾਂ ਦੀਆਂ ਦੁਕਾਨਾਂ ਤੋਂ ਇਲਾਵਾ ਸਾਉਣੀ ਦੀਆਂ ਫ਼ਸਲਾਂ ਲਈ ਬੀਜਾਂ ਦੀ ਵਿਕਰੀ, ਖੇਤੀ ਸਾਹਿਤ, ਫਲਦਾਰ ਬੂਟਿਆਂ, ਸਬਜ਼ੀਆਂ ਦੇ ਬੀਜਾਂ ਨੂੰ ਖ੍ਰੀਦਣ ਦਾ ਮੌਕਾ ਮੁਹੱਈਆ ਹੋਵੇਗਾ।

Advertisement

Advertisement
Author Image

Advertisement
Advertisement
×