For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਦੇ ਘਰ ਅੱਗੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ

08:33 AM Aug 12, 2024 IST
ਕੈਬਨਿਟ ਮੰਤਰੀ ਦੇ ਘਰ ਅੱਗੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ
Advertisement

ਗੁਰਮੀਤ ਖੋਸਲਾ
ਸ਼ਾਹਕੋਟ, 11 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 21 ਅਗਸਤ ਨੂੰ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਅੱਗੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਪਿੰਡਾਂ ਵਿੱਚ ਖੇਤ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਜਾ ਰਹੀਆਂ ਹਨ। ਯੂਨੀਅਨ ਦੀ ਇਲਾਕਾ ਕਮੇਟੀ ਦੇ ਪ੍ਰਧਾਨ ਹਰਪਾਲ ਬਿੱਟਾ ਤੇ ਸਕੱਤਰ ਸੁਖਜਿੰਦਰ ਲਾਲੀ ਨੇ ਦੱਸਿਆ ਕਿ ਹੁਣ ਤੱਕ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਦੀ ਅਗਵਾਈ ਵਿੱਚ ਮਲਸੀਆਂ, ਮਾਲੜੀ, ਰਸੂਲਪੁਰ ਕਲਾਂ ਅਤੇ ਉੱਗੀ ਵਿੱਚ ਖੇਤ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਰੁਜ਼ਗਾਰ ਗਾਰੰਟੀ, ਬੇਘਰਿਆਂ ਤੇ ਲੋੜਵੰਦਾਂ ਲਈ ਪਲਾਟ ਤੇ ਮਕਾਨ ਉਸਾਰੀ ਲਈ ਗਰਾਂਟਾਂ, ਪੈਨਸ਼ਨਾਂ ਦੀ ਰਾਸ਼ੀ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਵਾਉਣ, ਚੋਣ ਗਾਰੰਟੀ ਮੁਤਾਬਿਕ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿਵਾਉਣ, ਮਜ਼ਦੂਰਾਂ-ਕਿਸਾਨਾਂ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਵਾਉਣ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ’ਤੇ ਰਾਸ਼ਨ ਡਿੱਪੂਆਂ ਤੋਂ ਦਿਵਾਉਣ ਅਤੇ ਕਾਲਜਾਂ ਵਿੱਚ ਐਸ.ਸੀ ਵਿਦਿਆਰਥੀਆਂ ਤੋਂ ਲਏ ਜਾ ਰਹੇ ਪੀ.ਟੀ.ਏ ਫੰਡ ਨੂੰ ਬੰਦ ਕਰਵਾਉਣ ਲਈ ਇਹ ਧਰਨੇ ਲਗਾਏ ਜਾ ਰਹੇ ਹਨ। ਉਨ੍ਹਾਂ ਮਜ਼ਦੂਰਾਂ ਨੂੰ ਸੁਚੇਤ ਕਰਦੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ।

Advertisement
Advertisement
Author Image

Advertisement