ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ’ਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜ ਦਿਵਾਉਣ ਲਈ ਸੰਘਰਸ਼ ਦੀ ਤਿਆਰੀ

06:43 AM Aug 04, 2024 IST
ਪਿੰਡ ਬਹਿਲਾਣਾ ਵਿੱਚ ਮੀਟਿੰਗ ਕਰਦੇ ਹੋਏ ਚੰਡੀਗੜ੍ਹ ਪੰਜਾਬੀ ਮੰਚ ਦੇ ਅਹੁਦੇਦਾਰ।

ਕੁਲਦੀਪ ਸਿੰਘ
ਚੰਡੀਗੜ੍ਹ, 3 ਅਗਸਤ
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 29 ਅਗਸਤ ਨੂੰ ਰਾਜ ਭਵਨ ਵੱਲ ਕੀਤੇ ਜਾ ਰਹੇ ਪੈਦਲ ਰੋਸ ਮਾਰਚ ਲਈ ਪਿੰਡਾਂ ਵਿੱਚ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਵਜੋਂ ਬਹਿਲਾਣਾ, ਖੁੱਡਾ ਅਲੀਸ਼ੇਰ ਅਤੇ ਕਜਹੇੜੀ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਗਿਆ। ਪਿੰਡ ਬਹਿਲਾਣਾ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਬਾਬਾ ਗੁਰਦਿਆਲ ਸਿੰਘ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਜੋਗਾ ਸਿੰਘ ਅਤੇ ਸੁਸ਼ੀਲ ਕੌਰ ਨੇ ਸੰਬੋਧਨ ਕੀਤਾ।
ਇਸੇ ਤਰ੍ਹਾਂ ਪਿੰਡ ਕਜਹੇੜੀ ਤੇ ਖੁੱਡਾ ਅਲੀਸ਼ੇਰ ਵਿੱਚ ਵੀ ਮੀਟਿੰਗ ਹੋਈ। ਇਸ ਦੌਰਾਨ ਪਿੰਡ ਵਾਸੀਆਂ ਨੇ ਮੰਚ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਪੈਦਲ ਰੋਸ ਮਾਰਚ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਸੈਕਟਰ-30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸ਼ੁਰੂ ਹੋ ਕੇ ਪੈਦਲ ਮਾਰਚ ਰਾਜ ਭਵਨ ਵੱਲ ਜਾਵੇਗਾ। ਉਸ ਪੈਦਲ ਮਾਰਚ ਵਿੱਚ ਵੱਧ ਤੋਂ ਵੱਧ ਪੰਜਾਬੀ ਹਿਤੈਸ਼ੀ ਸ਼ਾਮਿਲ ਹੋਣਗੇ।

Advertisement

Advertisement
Advertisement