For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ; ਨਾਮਜ਼ਦਗੀਆਂ ਅੱਜ ਤੋਂ

07:20 AM Sep 27, 2024 IST
ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ  ਨਾਮਜ਼ਦਗੀਆਂ ਅੱਜ ਤੋਂ
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਸਤੰਬਰ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 332 ਗਰਾਮ ਪੰਚਾਇਤਾਂ ਹਨ, ਜਿਨ੍ਹਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 27 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋ ਕੇ ਬਾਅਦ ਦੁਪਹਿਰ 3 ਵਜੇ ਤੱਕ ਚੱਲੇਗੀ।
28 ਸਤੰਬਰ ਨੂੰ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 4 ਅਕਤੂਬਰ ਹੈ ਅਤੇ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦੋਂਕਿ 7 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਵਾਪਸ ਲਏ ਜਾ ਸਕਣਗੇ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ਅਤੇ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲਟ ਬਕਸਿਆਂ ਰਾਹੀਂ ਮਤਦਾਨ ਦਾ ਸਮਾਂ ਤੈਅ ਕੀਤਾ ਗਿਆ ਹੈ।

Advertisement

ਕੁਰਾਲੀ (ਮਿਹਰ ਸਿੰਘ):

Advertisement

ਪੰਚਾਇਤ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਬਲਾਕ ਮਾਜਰੀ ਅਧੀਨ ਪੈਂਦੇ 101 ਪਿੰਡਾਂ ਦੀ ਸਰਪੰਚੀ ਦੇ ਰਾਖਵਾਂਕਰਨ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੇ ਅੱਜ ਨੋਟੀਫਿਕੇਸ਼ਨ ਜਾਰ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬਲਾਕ ਮਾਜਰੀ ਅਧੀਨ ਪੈਂਦੇ ਕੁੱਲ੍ਹ 101 ਪਿੰਡਾਂ ਵਿਚੋਂ 36 ਪਿੰਡਾਂ ਦੀ ਸਰਪੰਚੀ ਜਨਰਲ ਹੋਵੇਗੀ ਜਦਕਿ 35 ਪਿੰਡ ਮਹਿਲਾਵਾਂ ਲਈ, 15 ਪਿੰਡ ਅਨੁਸੂਚਿਤ ਜਾਤੀ ਲਈ ਅਤੇ 15 ਹੀ ਪਿੰਡ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ ਰਾਖਵੇਂ ਰੱਖੇ ਗਏ ਹਨ।

ਚਮਕੌਰ ਸਾਹਿਬ (ਸੰਜੀਵ ਬੱਬੀ):

ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ 24 ਪਿੰਡਾਂ ਦੀ ਸਰਪੰਚੀ ਜਨਰਲ ਵਰਗ ਲਈ, 23 ਪਿੰਡਾਂ ਦੀ ਔਰਤਾਂ ਲਈ , 14 ਅਨੁਸੂਚਿਤ ਜਾਤੀ ਲਈ ਅਤੇ 14 ਅਨੁਸੂਚਿਤ ਜਾਤੀ ਔਰਤਾਂ ਲਈ ਰਿਜ਼ਰਵ ਕੀਤੀਆਂ ਗਈਆਂ ਹਨ।

ਖਰੜ ਵਿੱਚ ਬਣਾਏ ਗਏ 9 ਕਲੱਸਟਰ

ਖਰੜ (ਸ਼ਸ਼ੀ ਪਾਲ ਜੈਨ):

ਖਰੜ ਬਲਾਕ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੇ ਚੋਣਾਂ ਲਈ ਖਰੜ ਦੇ ਐੱਸਡੀਐੱਮ ਗੁਰਮੰਦਰ ਸਿੰਘ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਨ੍ਹਾਂ ਚੋਣਾਂ ਲਈ 9 ਕਲਸਟਰ ਬਣਾਏ ਗਏ ਹਨ। ਇਸ ਵਿੱਚ ਵੱਖ-ਵੱਖ ਅਧਿਕਾਰੀ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ। ਐੱਸਡੀਐਮ ਗੁਰਮੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਰਿਟਰਨਿੰਗ ਅਫਸਰ ਕੋਲ 5 ਜਾਂ 6 ਪਿੰਡ ਹੋਣਗੇ। ਉਨ੍ਹਾਂ ਦੇ ਵੱਖ-ਵੱਖ ਦਫਤਰਾਂ ਵਿਚ ਬੈਠਣ ਦੇ ਸਥਾਨ ਨਿਰਧਾਰਿਤ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਹ ਅਧਿਕਾਰੀ 27 ਸਤੰਬਰ ਤੋਂ ਲੈ ਕੇ 4 ਅਕਤੂਬਰ ਤੱਕ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ।

ਬਨੂੜ ਖੇਤਰ ਦੇ ਬਹੁਤੇ ਪਿੰਡਾਂ ਦਾ ਹੋਇਆ ਰਾਖਵਾਂਕਰਨ

ਬਨੂੜ (ਕਰਮਜੀਤ ਸਿੰਘ ਚਿੱਲਾ):

ਬਨੂੜ ਖੇਤਰ ਵਿੱਚ ਪੈਂਦੇ ਪੰਜਾਹ ਦੇ ਕਰੀਬ ਪਿੰਡਾਂ ਵਿੱਚਾਂ ਸਰਪੰਚੀ ਲਈ ਜ਼ਿਆਦਾਤਰ ਪਿੰਡਾਂ ਨੂੰ ਰਾਖਵਾਂ ਕਰਾਰ ਦਿੱਤਾ ਗਿਆ ਹੈ। ਰਾਜਪੁਰਾ ਬਲਾਕ ਵਿੱਚ ਪੈਂਦੇ ਇਨ੍ਹਾਂ ਸਾਰੇ ਪਿੰਡਾਂ ਸਬੰਧੀ ਰਾਖਵੇਂਕਰਨ ਦੀ ਸੂਚੀ ਜਾਰੀ ਹੋ ਗਈ ਹੈ।

Advertisement
Author Image

joginder kumar

View all posts

Advertisement