For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ

08:51 AM Jun 01, 2024 IST
ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ
ਪੋਲਿੰਗ ਸਬੰਧੀ ਸਮੱਗਰੀ ਸਮੇਤ ਆਪੋ-ਆਪਣੇ ਸਟੇਸ਼ਨਾਂ ਵੱਲ ਰਵਾਨਾ ਹੁੰਦੀਆਂ ਪੋਲਿੰਗ ਪਾਰਟੀਆਂ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਮਈ
ਸੰਗਰੂਰ ਲੋਕ ਸਭਾ ਹਲਕੇ ਲਈ ਪਹਿਲੀ ਜੂਨ ਨੂੰ ਪੋਲਿੰਗ ਸਬੰਧੀ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਪੋਲਿੰਗ ਪਾਰਟੀਆਂ ਆਪੋ-ਆਪਣੇ ਸਟੇਸ਼ਨਾਂ ਲਈ ਚੋਣ ਸਮੱਗਰੀ ਸਮੇਤ ਰਵਾਨਾ ਹੋ ਗਈਆਂ ਹਨ। ਲੋਕ ਸਭਾ ਹਲਕੇ ਵਿਚ ਕੁੱਲ 1765 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚ 7,754 ਕਰਮਚਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਹਲਕੇ ’ਚ ਕੁੱਲ 23 ਉਮੀਦਵਾਰ ਚੋਣ ਮੈਦਾਨ ਡਟੇ ਹੋਏ ਹਨ। ਲੋਕ ਸਭਾ ਹਲਕੇ ਵਿੱਚ ਕੁੱਲ 15,56,601 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਹ ਜਾਣਕਾਰੀ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਕੁੱਲ 15,56,601 ਵੋਟਰ ਹਨ, ਜਿਨ੍ਹਾਂ ’ਚੋਂ 8 ਲੱਖ 24 ਹਜ਼ਾਰ 001 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ ਟਰਾਂਸਜੈਂਡਰਾਂ ’ਚ 46 ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟ ਪਾਉਣ ਦੀ ਪ੍ਰਕਿਰਿਆ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਲੋਕ ਸਭਾ ਹਲਕੇ ’ਚ ਕੁੱਲ 1765 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿੰਨ੍ਹਾਂ ’ਚ ਜ਼ਿਲ੍ਹਾ ਸੰਗਰੂਰ ’ਚ 1006, ਜ਼ਿਲ੍ਹਾ ਮਾਲੇਰਕੋਟਲਾ ’ਚ 201 ਅਤੇ ਜ਼ਿਲ੍ਹਾ ਬਰਨਾਲਾ ਵਿਚ 558 ਪੋਲਿੰਗ ਸਟੇਸ਼ਨ ਸ਼ਾਮਲ ਹਨ। ਉਨਾਂ ਦੱਸਿਆ ਕਿ ਲਹਿਰਾ, ਦਿੜ੍ਹਬਾ, ਸੁਨਾਮ, ਧੂਰੀ, ਸੰਗਰੂਰ, ਭਦੌੜ, ਬਰਨਾਲਾ, ਮਹਿਲ ਕਲਾਂ, ਅਤੇ ਮਲੇਰਕੋਟਲਾ ਵਿਧਾਨ ਸਭਾ ਸੈਗਮੈਂਟਾਂ ਤੋਂ ਸਬੰਧਿਤ ਸਹਾਇਕ ਰਿਟਰਨਿੰਗ ਅਫਸਰਾਂ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 4,828 ਮਾਲੇਰਕੋਟਲਾ ਵਿੱਚ 694 ਅਤੇ ਬਰਨਾਲਾ ਵਿੱਚ 2,232 ਚੋਣ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਵਿੱਚ 3000 ਤੋਂ ਵਧੇਰੇ ਸੁਰੱਖਿਆ ਮੁਲਾਜ਼ਮ ਚੋਣ ਪ੍ਰਕਿਰਿਆ ਦੌਰਾਨ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਸੀਏਪੀਐੱਫ ਦੀਆਂ 14 ਕੰਪਨੀਆਂ ਜ਼ਿਲ੍ਹਾ ਸੰਗਰੂਰ ਵਿਚ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸਟੇਟ ਆਰਮਡ ਪੁਲੀਸ ਵੀ ਸੁਰੱਖਿਆ ਅਤੇ ਅਮਨ ਕਾਨੂੰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹੈ। ਜ਼ਿਲ੍ਹਾ ਸੰਗਰੂਰ ਦੀ ਹਰਿਆਣਾ ਨਾਲ ਲੱਗਦੀ ਹੱਦ ’ਤੇ ਵਧੇਰੇ ਚੌਕਸੀ ਰੱਖੀ ਜਾ ਰਹੀ ਹੈ ਜਿਸ ਦੇ ਲਈ 4 ਇੰਟਰ ਸਟੇਟ ਨਾਕੇ ਅਤੇ ਪੰਜ ਇੰਟਰ ਡਿਸਟ੍ਰਿਕਟ ਪੁਲੀਸ ਨਾਕੇ ਲਗਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਿਊ ਇਨਫਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਈਪ ਕਰਕੇ ਮੈਸੇਜ ਭੇਜਣਾ ਹੋਵੇਗਾ।

Advertisement

ਮਾਲੇਰਕੋਟਲਾ ’ਚ 400 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੁੱਜੀਆਂ

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਜ਼ਿਲ੍ਹੇ ਦੇ ਦੋਵੇਂ ਹਲਕਿਆਂ ’ਚ ਬਣਾਏ 400 ਪੋਲਿੰਗ ਸਟੇਸ਼ਨਾਂ ਲਈ ਰਿਟਰਨਿੰਗ ਅਧਿਕਾਰੀਆਂ ਨੇ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਚੋਣ ਸਮਗਰੀ ਸੌਂਪ ਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ’ਚ ਮਹਿਲਾਵਾਂ ਵੱਲੋਂ ਚਲਾਏ ਜਾਣ ਵਾਲੇ 2 ਪਿੰਕ ਪੋਲਿੰਗ ਸਟੇਸ਼ਨਾਂ ਤੋਂ ਇਲਾਵਾ 2 ਗਰੀਨ ਪੋਲਿੰਗ ਬੂਥ, ਦਿਵਿਆਂਗਜਨਾਂ ਵੱਲੋਂ ਸੰਚਾਲਤ 2 ਪੋਲਿੰਗ ਬੂਥ, ਨੌਜਵਾਨਾਂ ਵੱਲੋਂ ਸੰਚਾਲਤ 1 ਸਮੇਤ 20 ਮਾਡਲ ਪੋਲਿੰਗ ਸਟੇਸ਼ਨ ਵੀ ਵੋਟਰਾਂ ਲਈ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲੀਸ ਨੇ ਪੁਖ਼ਤਾ ਇੰਤਜ਼ਾਮ ਕੀਤੇ ਹਨ।

ਬੂਥਾਂ ’ਤੇ ਪੁਖ਼ਤਾ ਪ੍ਰਬੰਧ ਕੀਤੇ

ਅਮਰਗੜ੍ਹ (ਰਾਜਿੰਦਰ ਜੈਦਕਾ): ਸਰਕਾਰੀ ਕਾਲਜ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਲਈ 199 ਪਲਿੰਗ ਬੂਥ ਬਣਾਏ ਗਏ ਹਨ। ਪੋਲਿੰਗ ਬੂਥਾਂ ’ਤੇ ਪੀਣ ਵਾਲੇ ਪਾਣੀ, ਛਾਂ, ਪਖਾਨਿਆਂ, ਵੀਲ੍ਹ ਚੇਅਰਾਂ, ਮੈਡੀਕਲ ਕਿੱਟਾਂ, ਬੈਠਣ ਲਈ ਕੁਰਸੀਆਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਨਾਲ ਵੋਟ ਪਾ ਸਕਦਾ ਹੈ। ਪੋਲਿੰਗ ਸਟੇਸ਼ਨਾਂ ’ਤੇ ਕਿਸੇ ਵੀ ਵਿਆਕਤੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਮੌਸਮ ਨੂੰ ਵੇਖਦੇ ਹੋਏ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨ ਲਈ ਸਵੇਰ ਦੇ ਸਮੇਂ ਨੂੰ ਤਰਜੀਹ ਦੇਣ। ਵੋਟ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸਾਮ 6 ਵਜੇ ਤੱਕ ਹੈ।

Advertisement
Author Image

joginder kumar

View all posts

Advertisement
Advertisement
×