ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਦੀ ਕੋਠੀ ਅੱਗੇ ਪੱਕੇ ਮੋਰਚੇ ਦੀਆਂ ਤਿਆਰੀਆਂ

07:45 AM May 04, 2024 IST
ਸੁਨਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਦੀ ਝਲਕ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 3 ਮਈ
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਲਾਏ ਜਾਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਇਕਾਈ ਦੀ ਬੈਠਕ ਹੋਈ।
ਸਥਾਨਕ ਗੁਰਦੁਆਰਾ ਸ਼੍ਰੀ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਕਿਸਾਨੀ ਮੁੱਦਿਆਂ ਨੂੰ ਲੈ ਕੇ ਹੋਈ ਇਸ ਮੀਟਿੰਗ ਵਿੱਚ ਸੂਬੇ ਦੇ ਕਈ ਆਗੂ ਹਾਜ਼ਰ ਹੋਏ। ਬੁਲਾਰਿਆਂ ਦੋਸ਼ ਲਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲਾਰਿਆਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ ਜਦੋਂ ਕਿ ਕਿਸਾਨ ਆਪਣੇ ਹੱਕਾਂ ਲਈ ਸੜਕਾਂ ਉੱਤੇ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਹਾਂਗੀਰ ਵਿੱਚ ਕਿਸੇ ਕਿਸਾਨ ਦੀ ਦੱਬੀ ਹੋਈ ਜ਼ਮੀਨ ਅਸਲ ਮਾਲਕ ਨੂੰ ਨਹੀਂ ਦਿੱਤੀ ਜਾ ਰਹੀ। ਵਾਰ-ਵਾਰ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕਰਕੇ ਕਿਸਾਨ ਜਥੇਬੰਦੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦੋਂ ਕਿ ਮਸਲੇ ਦਾ ਹੱਲ ਨਹੀਂ ਨਿਕਲ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਪੱਕਾ ਘਿਰਾਓ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ। ਉਨ੍ਹਾਂ ਮੀਟਿੰਗ ਦੌਰਾਨ ਇਸ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

Advertisement

Advertisement
Advertisement