ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਫ਼ਤਹਿ ਦਿਵਸ ਦੀਆਂ ਤਿਆਰੀਆਂ ਸ਼ੁਰੂ

10:16 AM Apr 19, 2024 IST
ਬਾਬਾ ਬਲਬੀਰ ਸਿੰਘ ਨੂੰ ਸੱਦਾ ਦੇਣ ਮੌਕੇ ਦਿੱਲੀ ਕਮੇਟੀ ਦੇ ਆਗੂ। -ਫੋਟੋ:ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਦਿੱਲੀ ਫ਼ਤਹਿ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਦਿੱਲੀ ਫ਼ਤਹਿ ਦਿਵਸ 27 ਅਤੇ 28 ਅਪਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 27 ਅਪਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 28 ਅਪਰੈਲ ਨੂੰ ਗੁਰੂ ਕੀਆਂ ਲਾਡਲੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ।
ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਲਈ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਦਲ ਪੰਥ, ਸੰਤ ਸਮਾਜ ਨੂੰ ਵੀ ਸੱਦਾ ਪੱਤਰ ਦਿੱਤੇ ਜਾਣਗੇ । ਇਨ੍ਹਾਂ ਲਈ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਟੀਮਾਂ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚ ਕੇ ਸੱਦਾ ਪੱਤਰ ਦੇਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਮਾਤਾ ਗੁਜਰ ਕੌਰ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਤਾ ਗੁਜਰ ਕੌਰ ਦੇ ਇਤਿਹਾਸ ਤੋਂ ਸੰਗਤ ਨੂੰ ਫਿਰ ਤੋਂ ਜਾਣੂ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ’ਤੇ ਕੀਤੀ ਫ਼ਤਹਿ ਦੀ ਯਾਦ ਵਿੱਚ ਇਹ ਦਿੱਲੀ ਫ਼ਤਹਿ ਦਿਵਸ ਮਨਾਇਆ ਜਾਂਦਾ ਹੈ।

Advertisement

Advertisement
Advertisement