For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਜਗਰਾਉਂ ਮਹਾਪੰਚਾਇਤ ਦੀਆਂ ਤਿਆਰੀਆਂ ਆਰੰਭ

08:03 AM May 03, 2024 IST
ਕਿਸਾਨਾਂ ਵੱਲੋਂ ਜਗਰਾਉਂ ਮਹਾਪੰਚਾਇਤ ਦੀਆਂ ਤਿਆਰੀਆਂ ਆਰੰਭ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 2 ਮਈ
ਜਮਹੂਰੀ ਕਿਸਾਨ ਸਭਾ ਦੀ ਕਿਲ੍ਹਾ ਰਾਏਪੁਰ ਇਲਾਕਾ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰਾਂ ਤੋਂ ਕਿਸਾਨਾਂ-ਮਜ਼ਦੂਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਸਵਾਲ ਜ਼ਰੂਰ ਪੱਛੇ ਜਾਣਗੇ। ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਕਿਸਾਨ ਆਗੂ ਅਮਰੀਕ ਸਿੰਘ ਜੜਤੌਲੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਤੋਂ ਸ਼ਾਂਤੀ ਪੂਰਵਕ ਤਰੀਕੇ ਨਾਲ ਸਵਾਲ ਕੀਤੇ ਜਾਣਗੇ ਅਤੇ ਜੇਕਰ ਉਹ ਲੋਕਤੰਤਰਿਕ ਤਰੀਕੇ ਨਾਲ ਜਵਾਬ ਨਹੀਂ ਦੇਣਗੇ ਤਾਂ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਭਾਜਪਾ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰਨ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਵੋਟ ਦੀ ਚੋਟ ਕਰਨ ਦੀ ਅਪੀਲ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 21 ਮਈ ਨੂੰ ਜਗਰਾਉਂ ਵਿੱਚ ਹੋਣ ਵਾਲੀ ਮਹਾਂਪੰਚਾਇਤ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ।

Advertisement

Advertisement
Author Image

joginder kumar

View all posts

Advertisement
Advertisement
×