For the best experience, open
https://m.punjabitribuneonline.com
on your mobile browser.
Advertisement

ਖਾਲਸਾ ਸਾਜਨਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ

10:34 AM Apr 05, 2024 IST
ਖਾਲਸਾ ਸਾਜਨਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ’ਤੇ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੈਂਕੜੇ ਲੋਕਾਂ ਦੇ ਇਕੱਠੇ ਅੰਮ੍ਰਿਤ ਸੰਚਾਰ ਕਰਨ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਧਰਮ ਪ੍ਰਚਾਰ ਵਿਭਾਗ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖਾਂ ਨੂੰ ਅੰਮ੍ਰਿਤ ਛਕਾਉਣ ਲਈ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਖੁਦ ਗੁਰਦੁਆਰਾ ਮਜਨੂੰ ਟਿੱਲਾ ਵਿਖੇ ਪਹੁੰਚ ਕੇ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 13 ਅਪਰੈਲ ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਸ਼ਾਮ ਤੱਕ ਦੀਵਾਨ ਸਜਾਏ ਜਾਣਗੇ।

Advertisement

Advertisement
Author Image

sukhwinder singh

View all posts

Advertisement
Advertisement
×