ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਜਾਰੀ

06:57 AM Jul 24, 2024 IST
ਮੀਟਿੰਗ ਦੀ ਅਗਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ।

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਜੁਲਾਈ
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ’ਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ, ਦੂਰੋਂ ਨੇੜਿਓਂ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਨਿਰਵਿਘਨ ਬਿਜਲੀ ਸਪਲਾਈ, ਵਾਹਨਾਂ ਦੀ ਪਾਰਕਿੰਗ ਵਿਵਸਥਾ ਆਦਿ ਦੇ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਮੱਛਰਾਂ ਤੋਂ ਬਚਾਅ ਲਈ ਲਾਰਵੇ ਦੀ ਚੈਕਿੰਗ ਕੀਤੀ ਜਾਵੇ ਅਤੇ ਨਿਯਮਤ ਤੌਰ ’ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਮਾਰੋਹ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਕੱਤਰ ਮੰਡੀ ਬੋਰਡ ਅਤੇ ਕਾਰਜ ਸਾਧਕ ਅਫ਼ਸਰ ਨੂੰ ਸਮਾਰੋਹ ਵਾਲੀ ਥਾਂ, ਸ਼ਹੀਦੀ ਸਮਾਰਕ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਦੇ ਆਲੇ-ਦੁਆਲੇ ਸਾਫ ਸਫਾਈ ਨੂੰ ਤਰਜੀਹੀ ਆਧਾਰ ’ਤੇ ਕਰਵਾਉਣ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਪੀ ਰਾਕੇਸ਼ ਕੁਮਾਰ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement