ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਲਈ ਤਿਆਰੀਆਂ ਮੁਕੰਮਲ

07:30 AM May 10, 2024 IST

ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ
ਧੂਰੀ, 9 ਮਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ 11 ਮਈ ਨੂੰ ਧੂਰੀ ਸ਼ਹਿਰ ਅੰਦਰ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਵਾਲ ਸਿੰਘ ਝੂੰਦਾਂ ਨੇ ਕਿਹਾ ਕਿ ਸੰਗਰੂਰ, ਅਮਰਗੜ੍ਹ, ਧੂਰੀ ਵਿਧਾਨ ਸਭਾ ਹਲਕਿਆਂ ਦੀ ਸਾਂਝੀ ਰੈਲੀ ਧੂਰੀ ਅੰਦਰ ਕੀਤੀ ਜਾ ਰਹੀ ਹੈ ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਰੈਲੀ ਨੂੰ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਸੰਗਰੂਰ ਲੋਕ ਸਭਾ ਹਲਕੇ ਦੇ ਰੁਝਾਨ ਪੂਰੀ ਤਰ੍ਹਾਂ ਬਦਲ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਇਸ ਰੈਲੀ ਨੂੰ ਸਫਲ ਬਣਾਉਣ ਲਈ ਆਪਸੀ ਏਕਤਾ ਦਾ ਸਬੂਤ ਦੇ ਰਹੇ ਹਨ ਤੇ ਪਿੰਡ ਤੇ ਸ਼ਹਿਰਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਰੈਲੀਆਂ ਜ਼ਿਲ੍ਹੇ ਵਿੱਚ ਹੋਰ ਵੀ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਇਸ ਰੈਲੀ ਨੂੰ ਸਫਲ ਬਣਾਉਣ ਲਈ ਰਣਜੀਤ ਸਿੰਘ ਰੰਧਾਵਾ ਕਾਤਰੋ ਵੱਲੋਂ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਇਸ ਰੈਲੀ ਲਈ ਵਰਕਰਾਂ ਵਿੱਚ ਪੂਰਾ ਉਤਸ਼ਾਹ ਵੇਖਿਆ ਜਾ ਰਿਹਾ ਤੇ ਉਹ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ।

Advertisement

Advertisement
Advertisement