ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾੜਾ ਸਾਹਿਬ ਵਾਲੇ ਸੰਤਾਂ ਦੀ ਬਰਸੀ ਦੀਆਂ ਤਿਆਰੀਆਂ ਮੁਕੰਮਲ

10:38 AM Aug 20, 2024 IST

ਦੇਵਿੰਦਰ ਸਿੰਘ ਜੱਗੀ
ਪਾਇਲ, 19 ਅਗਸਤ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ 24, 25 ਅਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਅਜਵਿੰਦਰ ਸਿੰਘ ਤੇ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਸੀ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਹਜ਼ਾਰਾਂ ਸੰਗਤਾਂ ਦੇ ਰਹਿਣ ਸਹਿਣ ਲਈ ਪੁਖ਼ਤਾ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਤ ਈਸ਼ਰ ਸਿੰਘ ਜੀ ਦੀ ਸਾਲਾਨਾ ਯਾਦ ਵਿੱਚ 21 ਤੋਂ 24 ਅਗਸਤ ਤੱਕ ਰੋਜ਼ਾਨਾ ਰਾਤ 7 ਤੋਂ 10 ਵਜੇ ਤੱਕ ਦੀਵਾਨ ਸਜਾਏ ਜਾਣਗੇ, 24 ਅਗਸਤ ਨੂੰ ਸਵੇਰੇ ਆਖੰਡ ਪਾਠ ਸਾਹਿਬ ਆਰੰਭ ਹੋਣਗੇ। ਬਰਸੀ ਸਮਾਗਮ ਦੌਰਾਨ ਕਵੀਸ਼ਰ, ਢਾਡੀ ਵਾਰਾਂ ਗਾਇਨ ਕਰਨਗੇ। 25 ਅਗਸਤ ਨੂੰ ਸਾਰਾ ਦਿਨ ਅਤੇ ਸਾਰੀ ਰਾਤ ਰੈਣ ਸੁਬਾਈ ਕੀਰਤਨ ਹੋਵੇਗਾ। ਜਿਸ ਵਿੱਚ ਵੱਖ-ਵੱਖ ਸੰਪ੍ਰਦਾਵਾਂ ਦੇ ਸੰਤ, ਪੰਥ ਪ੍ਰਸਿੱਧ ਕਥਾ ਵਾਚਕ ,ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਉੱਚ ਕੋਟੀ ਦੇ ਬੁਲਾਰਿਆਂ ਤੋਂ ਇਲਾਵਾ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਮਹਾਂਪੁਰਸ਼ਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼ਿਰਕਤ ਕਰਨਗੀਆਂ। 26 ਅਗਸਤ ਨੂੰ ਆਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

Advertisement

Advertisement