ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ
ਪੱਤਰ ਪ੍ਰੇਰਕ
ਮਾਛੀਵਾੜਾ, 7 ਫਰਵਰੀ
ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਸੰਗਤਾਂ ਵਲੋਂ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮੇਨ ਬਾਜ਼ਾਰ ਵਿਖੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਕਮੇਟੀ ਦੇ ਪ੍ਰਧਾਨ ਨੰਬਰਦਾਰ ਬੱਗਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਚੱਲ ਰਹੀ ਹੈ ਜਿਸ ਦੇ ਭੋਗ 9 ਫਰਵਰੀ ਨੂੰ ਸਵੇਰੇ 12 ਵਜੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 10 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 12 ਫਰਵਰੀ ਨੂੰ ਇਨ੍ਹਾਂ ਪਾਠਾਂ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਇੰਦਰਾ ਕਾਲੋਨੀ ਤੋਂ 12 ਫਰਵਰੀ ਨੂੰ ਸਜਾਇਆ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਜੱਸਲ, ਪ੍ਰੀਤਮ ਸਿੰਘ, ਜਸਵੀਰ ਸਿੰਘ, ਖੁਸ਼ੀ ਰਾਮ, ਦਰਸ਼ਨ ਸਿੰਘ, ਬਲਜੀਤ ਸਿੰਘ, ਲਖਵੀਰ ਸਿੰਘ, ਰਣਧੀਰ ਸਿੰਘ, ਲਾਲ ਚੰਦ, ਗ੍ਰੰਥੀ ਅਵਤਾਰ ਸਿੰਘ, ਗੁਰਵਿੰਦਰ ਸਿੰਘ, ਹਰਸ਼ਦੀਪ ਸਿੰਘ, ਸੰਜੀਵ ਕੁਮਾਰ ਵੀ ਮੌਜੂਦ ਸਨ।