ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ

08:36 AM Aug 17, 2024 IST
ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਇੰਚਾਰਜ ਸਤਨਾਮ ਸਿੰਘ ਰਿਆੜ ਤੇ ਹੋਰ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 16 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 16,17,18 ਸਤੰਬਰ ਨੂੰ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਮਨਾਏ ਜਾ ਰਹੇ 450 ਸਾਲਾਂ ਸ਼ਤਾਬਦੀ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਇੰਚਾਰਜ ਸਤਨਾਮ ਸਿੰਘ ਰਿਆੜ ਨੇ ਆਖਿਆ ਕਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜ ਤੋਂ ਛੇ ਲੱਖ ਤੱਕ ਸੰਗਤ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੰਗਤ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਲੰਗਰ ਅਤੇ ਪਾਰਕਿੰਗ ਦੀ ਸਹੂਲਤ ਲਈ 65 ਏਕੜ ਖੇਤਰ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਇੰਜ ਸੰਗਤ ਲਈ ਵੱਖ-ਵੱਖ ਥਾਵਾਂ ’ਤੇ ਰਿਹਾਇਸ਼ ਦੀ ਸਹੂਲਤ ਦੇ ਨਾਲ-ਨਾਲ ਮੈਡੀਕਲ ਸੇਵਾਵਾਂ ਦੇ ਬੰਦੋਬਸਤ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਪ੍ਰਬੰਧਾਂ ਲਈ ਧਾਰਮਿਕ ਸਭਾ ਸੁਸਾਇਟੀਆ ਅਤੇ ਸਿੱਖ ਸੰਪਰਦਾਵਾਂ ਦੇ ਮੁਖੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਮੌਕੇ ਅਡੀਸ਼ਨਲ ਮੈਨੇਜਰ ਅਵਤਾਰ ਸਿੰਘ, ਅਕਾਊਂਟੈਂਟ ਸੁਖਦੇਵ ਸਿੰਘ,ਕੁਲਵਿੰਦਰ ਸਿੰਘ ਕਾਹਲਵਾਂ ਤੇ ਬਲਕਾਰ ਸਿੰਘ ਆਦਿ ਮੌਜੂਦ ਸਨ।

Advertisement

Advertisement