For the best experience, open
https://m.punjabitribuneonline.com
on your mobile browser.
Advertisement

ਜਗਰਾਉਂ ਦੀ ਮਹਾਪੰਚਾਇਤ ਲਈ ਤਿਆਰੀਆਂ ਜ਼ੋਰਾਂ ’ਤੇ

10:48 AM May 08, 2024 IST
ਜਗਰਾਉਂ ਦੀ ਮਹਾਪੰਚਾਇਤ ਲਈ ਤਿਆਰੀਆਂ ਜ਼ੋਰਾਂ ’ਤੇ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 7 ਮਈ
ਕਿਰਤੀ ਕਿਸਾਨ ਯੂਨੀਅਨ ਬਲਾਕ ਰਾਏਕੋਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 21 ਮਈ ਨੂੰ ਜਗਰਾਉਂ ਵਿੱਚ ਹੋ ਰਹੀ ਕਿਸਾਨ ਮਹਾਂ-ਪੰਚਾਇਤ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਵਿੱਚ ਭਾਜਪਾ ਹਰਾਓ, ਕਾਰਪੋਰੇਟ ਭਜਾਓ ਅਤੇ ਦੇਸ਼ ਬਚਾਓ ਦੇ ਸੱਦੇ ਅਨੁਸਾਰ ਵੋਟ ਦੀ ਚੋਟ ਰਾਹੀਂ ਸਬਕ ਸਿਖਾਉਣ ਲਈ ਪਿੰਡ-ਪਿੰਡ ਜ਼ੋਰਦਾਰ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨ ਲਈ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਕਿਸਾਨਾਂ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਰ ਨਹੀਂ ਧਰਨ ਦਿੱਤਾ ਅਤੇ ਹੁਣ ਕਿਸਾਨ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਜ਼ਿਲ੍ਹਾ ਸਕੱਤਰ ਸਾਧੂ ਸਿੰਘ ਨੇ ਕਿਹਾ ਕਿ ਮਹਾਪੰਚਾਇਤ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਮੀਟਿੰਗਾਂ ਕੀਤੀਆਂ ਜਾਣਗੀਆਂ।

Advertisement

Advertisement
Author Image

joginder kumar

View all posts

Advertisement
Advertisement
×