ਕਿਸਾਨਾਂ ਵੱਲੋਂ ਐੱਸਪੀ ਦੇ ਘਿਰਾਓ ਦੀਆਂ ਤਿਆਰੀਆਂ
07:03 AM Jul 06, 2024 IST
Advertisement
ਪੱਤਰ ਪ੍ਰੇਰਕ
ਪਟਿਆਲਾ, 5 ਜੁਲਾਈ
ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ’ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਰਿਹਾਅ ਕਰਵਾਉਣ ਲਈ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਇਸੇ ਤਹਿਤ ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐੱਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੀਆਂ ਤਿਆਰੀਆਂ ਵਿੱਚ ਕਿਸਾਨ ਆਗੂ ਜੁਟ ਗਏ ਹਨ। 6 ਜੁਲਾਈ ਨੂੰ ਬਲਾਣਾ ਦੇ ਗੁਰਦੁਆਰੇ ਵਿੱਚ ਮੀਟਿੰਗ ਬੁਲਾਈ ਗਈ ਹੈ। ਇਸ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹੜੀ ਅਤੇ ਹਰਿਆਣਾ ਤੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਕਿਸਾਨ ਆਗੂ ਕੱਕਾ ਕੋਟੜਾ ਨੇ ਕਿਹਾ ਕਿ 17 ਜੁਲਾਈ ਨੂੰ ਅੰਬਾਲਾ ਵਿਚ ਕਿਸਾਨਾਂ ਦਾ ਇਕੱਠ ਕਰਨ ਲਈ ਮੀਟਿੰਗ 6 ਜੁਲਾਈ ਨੂੰ ਹੋਵੇਗੀ।
Advertisement
Advertisement
Advertisement