ਨਹਿਰੀ ਪਾਣੀ ’ਚ ਕਟੌਤੀ ਖ਼ਿਲਾਫ਼ ਸੰਘਰਸ਼ ਦੀਆਂ ਤਿਆਰੀਆਂ
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 29 ਜੂਨ
ਕਿਰਤੀ ਕਿਸਾਨ ਯੂਨੀਅਨ ਮੋਘੇ ਉੱਚੇ ਕਰਕੇ ਨਹਿਰੀ ਪਾਣੀ ਵਿੱਚ ਕਟੌਤੀ ਕਰਨ ਖ਼ਿਲਾਫ਼ ਫਰੀਦਕੋਟ ਵਿੱਚ 5 ਜੁਲਾਈ ਨੂੰ ਮੁਜ਼ਾਹਰਾ ਕਰਕੇ ਨਹਿਰੀ ਵਿਭਾਗ ਦੇ ਐਕਸੀਅਨ ਦਾ ਘਿਰਾਓ ਕਰੇਗੀ। ਇਸ ਪ੍ਰੋਗਰਾਮ ਦੀ ਤਿਆਰੀ ਲਈ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੁਰਿੰਦਰਪਾਲ ਸਿੰਘ ਦਬੜੀਖਾਨਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਸ਼ਾਮਿਲ ਹੋਏ। ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਜਗਦੀਪ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਕਰੀਬ ਤਿੰਨ ਦਹਾਕਿਆਂ ਤੋਂ ਮਿਲ ਰਹੇ ਨਹਿਰੀ ਪਾਣੀ ਵਿੱਚ ਮੋਘੇ ਉੱਚੇ ਕਰਕੇ ਕਟੌਤੀ ਕਰ ਰਹੀ ਹੈ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਜਦੋਂ ਮੋਘੇ ਪਹਿਲਾਂ ਵਾਲੀ ਥਾਂ ਕਰ ਦਿੱਤੇ ਤਾਂ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਸਣੇ ਸੈਂਕੜੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਵਾ ਦਿੱਤਾ।
ਉਨ੍ਹਾਂ ਮੰਗ ਕੀਤੀ ਕਿ ਨਹਿਰੀ ਪਾਣੀ ਪਹਿਲਾਂ ਵਾਂਗ ਪੂਰਾ ਦਿੱਤਾ ਜਾਵੇ, ਮੋਘੇ ਦਰੁਸਤ ਕੀਤੇ ਜਾਣ ਅਤੇ ਦਰਜ ਕੀਤਾ ਕੇਸ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕ ਕਿਸਾਨ ਆਗੂ ਸਰਦੂਲ ਸਿੰਘ ਕਾਸਿਮਭੱਟੀ, ਰਜਿੰਦਰ ਕਿੰਗਰਾ, ਗੁਰਚਰਨ ਫੌਜੀ, ਬਲਵਿੰਦਰ ਸਿੰਘ ਹਾਜ਼ਰ ਸਨ।