For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀਆਂ ਤਿਆਰੀਆਂ

07:05 AM Jan 23, 2024 IST
ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀਆਂ ਤਿਆਰੀਆਂ
ਪਿੰਡ ਉਪਲੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ। -ਫੋਟੋ:ਨੌਗਾਵਾਂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 22 ਜਨਵਰੀ
ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮੀਟਿੰਗ ਪਿੰਡ ਉੱਪਲੀ ਵਿਖੇ ਅਮਰਜੀਤ ਸਿੰਘ ਲੱਭੀ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਵਿੱਚ ਪਿੰਡ ਦੀ ਇਕਾਈ ਬਣਾਈ ਗਈ, ਜਿਸ ਦੇ ਪ੍ਰਧਾਨ ਅਮਰਜੀਤ ਸਿੰਘ ਲੱਭੀ ਗਿੱਲ ਨੂੰ ਲਾਇਆ ਗਿਆ। ਉਨ੍ਹਾਂ ਨਾਲ ਇੱਕ 11 ਮੈਂਬਰੀ ਕਮੇਟੀ ਵੀ ਤਿਆਰ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਪਹੁੰਚੇ ਅਤੇ ਜਥੇਬੰਦੀ ਵੱਲੋਂ ਬਣਾਈ ਗਈ ਕਮੇਟੀ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ 26 ਜਨਵਰੀ ਨੂੰ ਟਰੈਕਟਰ ਮਾਰਚ ਵਿੱਚ ਸ਼ਮੂਲੀਅਤ ਕਰਨ ਪ੍ਰੇਰਿਆ। ਇਸ ਮੌਕੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਟਰੈਕਟਰ ਪਰੇਡ ਕਰਨ ਦੇ ਸੱਦੇ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਅੱਜ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਵਾਅਦਾਖਿਲਾਫੀ ਖ਼ਿਲਾਫ਼ 26 ਜਨਵਰੀ ਨੂੰ ਵੱਡੇ ਪੱਧਰ ਤੇ ਟਰੈਕਟਰ ਪਰੇਡ ਕੀਤੀ ਜਾਵੇਗੀ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਭਾਕਿਯੂ ਰਾਜੇਵਾਲ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਸਥਾਨਮ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਹੋਈ। ਇਸ ਵਿਚ ਸਾਰੇ ਜ਼ਿਲ੍ਹਾ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਟਰੈਕਟਰ ਪਰੇਡ ਲਈ ਡਿਊਟੀਆਂ ਲਗਾਈਆਂ ਗਈਆਂ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਹਰ ਇੱਕ ਪਿੰਡ ’ਚੋ ਵੱਧ ਤੋਂ ਵੱਧ ਟਰੈਕਟਰ ਲੈ ਕੇ ਸਵੇਰੇ 11 ਵਜ਼ੇ ਅਨਾਜ ਮੰਡੀ ਸੰਗਰੂਰ ਵਿਖੇ ਪੁੱਜਣਾ ਹੈ। ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਚੱਠਾ ਸੇਖਵਾਂ ਵਿਖੇ ਹੋਈ ਜਿਸ ਵਿਚ ਟਰੈਕਟਰ ਪਰੇਡ ਦੀ ਤਿਆਰੀ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।

Advertisement

ਮਾਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।-ਫੋਟੋ:ਰਾਣੂ

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਟਰੈਕਟਰ ਮਾਰਚ ਦੀ ਲਾਮਬੰਦੀ ਲਈ ਇੱਕ ਬੈਠਕ ਸਥਾਨਕ ਦਾਣਾ ਮੰਡੀ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿੱਚ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਕੜਾਕੇ ਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਦਿਨ- ਰਾਤ ਦੇ ਧਰਨੇ 6 ਤੋਂ 10 ਫਰਵਰੀ ਤੱਕ ਮੁਲਤਵੀ ਕਰਨ ਦੇ ਸੂਬਾ ਕਮੇਟੀ ਦੇ ਫ਼ੈਸਲੇ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਦੇ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਬੈਠਕ ਵਿੱਚ 26 ਜਨਵਰੀ ਨੂੰ ਕੇਂਦਰ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਟਰੈਕਟਰ ਮਾਰਚ ਲਈ ਜ਼ਿਲ੍ਹੇ ਭਰ ਵਿੱਚ ਵਿਸ਼ਾਲ ਲਾਮਬੰਦੀ ਕਰਦਿਆਂ ਠੋਸ ਵਿਉਂਤਬੰਦੀ ਉਲੀਕੀ ਗਈ ਹੈ। ਇਸ ਮੌਕੇ ਪੰਜਾਬ ਸਰਕਾਰ ਦੀ ਵੀ ਨਿਖੇਧੀ ਕੀਤੀ ਗਈ।

Advertisement
Author Image

Advertisement
Advertisement
×