ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮਾਂਤਰੀ ਯੋਗ ਦਿਵਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ

08:42 AM Jun 14, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਜੂਨ
ਆਯੂਸ਼ ਵਿਭਾਗ ਦੇ ਡਾਇਰੈਕਟਰ ਜਨਰਲ ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਦਰੋਣਾਚਾਰੀਆ ਸਟੇਡੀਅਮ ਵਿੱਚ ਜ਼ਿਲ੍ਹਾ ਆਯੁਰਵੇਦ ਅਧਿਕਾਰੀ ਸੁਦੇਸ਼ ਜਾਟੀਆਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਯੋਗਾ ਸਿਖਲਾਈ ਕੈਂਪ ਲਾਇਆ ਗਿਆ। ਡਾ. ਜਾਟੀਆਨ ਨੇ ਦੱਸਿਆ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ 13 ਤੋਂ 15 ਜੂਨ ਤਕ ਵਿਭਾਗ ਦੇ ਯੋਗਾ ਮਾਹਿਰਾਂ ਵੱਲੋਂ ਮੰਤਰੀਆਂ, ਸੰਸਦਾਂ, ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ’ਤੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਨਿਯਮਤ ਯੋਗ ਕਰਨ ਨਾਲ ਅਸੀਂ ਤੰਦਰੁਸਤ ਰਹਿ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਜਿਲੇ ਦੇ ਪਿਹੋਵਾ, ਸ਼ਾਹਬਾਦ, ਲਾਡਵਾ, ਬਾਬੈਨ, ਇਸਮਾਈਲਾਬਾਦ ਤੇ ਪਿਪਲੀ ਵਿਚ ਯੋਗਾ ਪ੍ਰੋਟੋਕੋਲ ਕੈਂਪ ਲਾਏ ਗਏ ਹਨ। ਇਨ੍ਹਾਂ ਵਿੱਚ ਯੋਗ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹੈ ਯੋਗ ਨਾਲ ਸਿਹਤ ਚੰਗੀ ਤੇ ਅਸੀਂ ਮਾਨਸਿਕ ਤੌਰ ਤੇ ਮਜ਼ਬੂਤ ਹੁੰਦੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰੋਟੋਕੋਲ ਕੈਂਪ ਵਿਚ ਹਰਿਆਣਾ ਰੋਡਵੇਜ਼ ਕੁਰੂਕਸ਼ੇਤਰ ਦੇ ਜੀਐੱਮ ਸ਼ੇਰ ਸਿੰਘ, ਨਾਇਬ ਤਹਿਸੀਲਦਾਰ ਪਰਮਜੀਤ ਸਿੰਘ ,ਡੀਟੀਪੀ ਸਿਵਲ ਸਰਜਨ ਡਾ. ਜਗਮਹਿੰਦਰ ਮਲਿਕ, ਡੀਐੱਸਓ ਮਨੋਜ ਕੁਮਾਰ ਮੌਜੂਦ ਸਨ।

Advertisement

Advertisement
Advertisement