ਦਿੱਲੀ ਕਾਂਗਰਸ ਪ੍ਰਧਾਨ ਨੂੰ ਬਦਲਣ ਦੀ ਤਿਆਰੀ
09:59 AM Aug 19, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਗਸਤ
ਕਾਂਗਰਸ ਹਾਈਕਮਾਂਡ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕਾਂਗਰਸ ਵਿੱਚ ਸੁਧਾਰ ਲਈ ਕਵਾਇਦ ਤੇਜ਼ ਕਰ ਦਿੱਤੀ ਹੈ। ਸੂਬਾ ਪ੍ਰਧਾਨ ਚੌਧਰੀ ਅਨਿਲ ਕੁਮਾਰ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਥਾਂ ’ਤੇ ਕਿਸੇ ਹੋਰ ਆਗੂ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਥਾਂ ’ਤੇ ਦਿੱਲੀ ਦਿਹਾਤ/ਪੂਰਵਾਂਚਲ ਦੇ ਨੇਤਾਵਾਂ ਦੇ ਨਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਦਿੱਲੀ ਦੇ ਕਾਗਰਸੀ ਆਗੂ ਧਰਨਿਆਂ ਤੇ ਮੀਟਿੰਗਾਂ ਤੋਂ ਦੂਰ ਹੀ ਰਹਿੰਦੇ ਹਨ। ਜਿਸ ਕਰਕੇ ਪ੍ਰਦਰਸ਼ਨ ਫਿੱਕੇ ਰਹਿੰਦੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨਵੇਂ ਪ੍ਰਦੇਸ਼ ਪ੍ਰਧਾਨ ਲਈ ਦਿੱਲੀ ਦੇ ਨੇਤਾਵਾਂ ਨਾਲ ਗੱਲਬਾਤ ਕਰ ਰਹੇ ਹਨ। ਸੂਤਰਾਂ ਅਨੁਸਾਰ ਦਿੱਲੀ ’ਚ ਪੇਂਡੂ ਵੋਟਰਾਂ ਤੇ ਪੂਰਵਾਂਚਲੀਆਂ ਦੀ ਗਿਣਤੀ ਵੀ ਕਾਫ਼ੀ ਹੈ। ਅਜਿਹੇ ’ਚ ਕਾਂਗਰਸ ਇਨ੍ਹਾਂ ’ਚੋਂ ਕਿਸੇ ਨੇਤਾ ਨੂੰ ਸੂਬਾ ਪ੍ਰਧਾਨ ਬਣਾਉਣ ’ਤੇ ਵਿਚਾਰ ਕਰ ਰਹੀ ਹੈ।
Advertisement
Advertisement