For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਅਧਿਆਪਕ ਨੂੰ ਭਗੌੜਾ ਕਰਾਰ ਦੇਣ ਦੀ ਤਿਆਰੀ

07:42 AM Apr 11, 2024 IST
ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਅਧਿਆਪਕ ਨੂੰ ਭਗੌੜਾ ਕਰਾਰ ਦੇਣ ਦੀ ਤਿਆਰੀ
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਅਪੈਰਲ
ਮਜੀਠਾ ਸਬ ਡਵੀਜ਼ਨ ਦੇ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਦਾ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਕਰਨ ਵਾਲੇ ਸਰਕਾਰੀ ਅਧਿਆਪਕ ਰਾਕੇਸ਼ ਕੁਮਾਰ ਨੂੰ ਪੁਲੀਸ ਵਲੋਂ ਜਲਦ ਹੀ ਭਗੌੜਾ ਕਰਾਰ ਦਿੱਤਾ ਜਾਵੇਗਾ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਰਾਕੇਸ਼ ਕੁਮਾਰ ਨੂੰ ਭਗੌੜਾ ਐਲਾਨਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹ ਪਿਛਲੇ ਤਿੰਨ ਮਹੀਨਿਆਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਦੱਸਣਯੋਗ ਹੈ ਕਿ ਮਜੀਠਾ ਸਬ ਡਿਵੀਜ਼ਨ ਦੇ ਇਕ ਸਰਕਾਰੀ ਸਕੂਲ ਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਨੇ ਉਸ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਅਧਿਆਪਕ ਰਾਕੇਸ਼ ਕੁਮਾਰ ਨੂੰ 3 ਜਨਵਰੀ ਨੂੰ ਪੁਲੀਸ ਵੱਲੋਂ ਐੱਫਆਈਆਰ ਦਰਜ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਨੇ ਤੁਰੰਤ ਮੁਅੱਤਲ ਕਰ ਦਿੱਤਾ ਸੀ। ਉਸਦੇ ਖਿਲਾਫ ਪੀੜਤ ਬੱਚੀਆ ਦੀ ਮਾਂ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ ਅਤੇ 354-ਏ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿਚ ਪੋਕਸੋ ਐਕਟ ਦੀ ਧਾਰਾ 10 ਅਤੇ 12 ਨੂੰ ਵੀ ਨਾਲ ਜੋੜਿਆ ਗਿਆ ਸੀ। ਥਾਣਾ ਮਜੀਠਾ ਦੇ ਐਸਐਚਓ ਲਖਵਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਪਰ ਉਹ ਰੂਪੋਸ਼ ਹੋ ਗਿਆ।

Advertisement

Advertisement
Author Image

joginder kumar

View all posts

Advertisement
Advertisement
×