ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਸ਼ੋਪੁਰ ਛੰਬ ਨੂੰ ਸੈਰ-ਸਪਾਟੇ ਵਾਲੀ ਥਾਂ ਵਜੋਂ ਵਿਕਸਤ ਕਰਨ ਦੀ ਤਿਆਰੀ

08:57 AM Jun 15, 2024 IST

ਜਤਿੰਦਰ ਬੈਂਸ
ਗੁਰਦਾਸਪੁਰ, 14 ਜੂਨ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਕੇਸ਼ੋਪੁਰ ਛੰਬ ਦਾ ਦੌਰਾ ਕਰ ਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ ਇਸ ਛੰਬ ਨੂੰ ਸੈਰ-ਸਪਾਟੇ ਦੇ ਨਕਸ਼ੇ ਉਪਰ ਲਿਆਉਣ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 5 ਪਿੰਡਾਂ ਕੇਸ਼ੋਪੁਰ, ਡਾਲਾ, ਮਿਆਣੀ, ਮਟਵਾ ਅਤੇ ਮਗਰ ਮੂੰਦੀਆਂ ਦੀ 850 ਏਕੜ ਵਿੱਚ ਫੈਲੀ ਇਹ ਛੰਬ ਪਰਵਾਸੀ ਪੰਛੀਆਂ ਲਈ ਪਰਵਾਸ ਦਾ ਸਭ ਤੋਂ ਖ਼ੂਬਸੂਰਤ ਠਿਕਾਣਾ ਹੈ ਅਤੇ ਹਰ ਸਾਲ ਸਾਇਬੇਰੀਆ, ਰੂਸ, ਚੀਨ, ਮੱਧ ਏਸ਼ੀਆ ਦੇ ਮੁਲਕਾਂ ਤੋਂ ਸਰਦੀਆਂ ਦੇ ਮੌਸਮ ਵਿੱਚ ਹਜ਼ਾਰਾਂ ਮੀਲਾਂ ਦਾ ਫ਼ਾਸਲਾ ਤੈਅ ਕਰ ਕੇ ਇਹ ਪੰਛੀ ਕੇਸ਼ੋਪੁਰ ਛੰਬ ਵਿੱਚ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਮਾਨ ਪੰਛੀਆਂ ਨੂੰ ਉਨ੍ਹਾਂ ਦੇ ਅਨੁਕੂਲ ਵਾਤਾਵਰਨ ਅਤੇ ਮਾਹੌਲ ਮੁਹੱਈਆ ਕਰਵਾਉਣਾ ਸਾਡਾ ਫਰਜ਼ ਹੈ ਅਤੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਿਸ਼ਾ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇੱਥੇ 40 ਲੱਖ ਰੁਪਏ ਖ਼ਰਚ ਕਰਕੇ ਛੰਬ ਦਾ ਹੋਰ ਵਿਕਾਸ ਕੀਤਾ ਜਾ ਰਿਹਾ ਹੈ।

Advertisement

Advertisement