ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ

07:02 AM Jun 04, 2024 IST

ਅਜੈ ਬੈਨਰਜੀ
ਨਵੀਂ ਦਿੱਲੀ, 3 ਜੂਨ
ਪਟਨਾ ਵਿੱਚ ਸਿੱਖ ਰਾਜਨੀਤੀ ਨੇ ਨਵਾਂ ਮੋੜ ਲੈ ਲਿਆ ਹੈ। ਇੱਥੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਸਿੱਖਾਂ ਦੇ ਇੱਕ ਸਮੂਹ ਨੇ ‘ਪਟਨਾ ਸਾਹਿਬ ਪੰਥ ਸੇਵਕ ਜਥਾ’ ਬਣਾਇਆ ਹੈ। ਇਸ ਕਮੇਟੀ ਦੀ ਮਿਆਦ ਪਿਛਲੇ ਵਰ੍ਹੇ ਜੁਲਾਈ ਵਿੱਚ ਸਮਾਪਤ ਹੋ ਗਈ ਸੀ। ਜਥੇ ਦੀ ਅਗਵਾਈ ਕਰਨ ਵਾਲੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਪਹਿਲੀ ਜੂਨ ਨੂੰ ਪਟਨਾ ਵਿੱਚ ਸਿੱਖ ਸਮਾਜ ਦੀ ਇੱਕ ਮੀਟਿੰਗ ਸੱਦੀ ਗਈ ਸੀ, ਜਿਸ ਦੌਰਾਨ ਇਹ ਸੱਤ ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ। ਪਟਨਾ ਸਾਹਿਬ ਸੇਵਕ ਜਥਾ ਵੱਲੋਂ ਜਾਰੀ ਬਿਆਨ ਮੁਤਾਬਕ ਚਰਨਜੀਤ ਸਿੰਘ ਤੋਂ ਇਲਾਵਾ ਛੇ ਮੈਂਬਰੀ ਪੈਨਲ ਬਣਾਇਆ ਗਿਆ ਹੈ, ਜਿਸ ਵਿੱਚ ਸਮਾਜਿਕ ਤੇ ਧਾਰਮਿਕ ਕਾਰਕੁਨ ਸ਼ਾਮਲ ਹਨ। ਇਨ੍ਹਾਂ ਮੈਂਬਰਾਂ ਵਿੱਚ ਇਕਬਾਲ ਸਿੰਘ ਬੱਗਾ ਉਰਫ਼ ਲੱਕੀ, ਮੇਜਰ ਗੁਰਸ਼ਰਨ ਸਿੰਘ ਚਾਵਲਾ (ਸੇਵਾਮੁਕਤ), ਰਣਬੀਰ ਸਿੰਘ ਉਰਫ਼ ਦੀਪਕ ਲਾਂਬਾ, ਮਹਾਰਾਜਾ ਸਿੰਘ, ਉਦੈ ਸਿੰਘ ਤੇ ਵਿਸ਼ੇਸ਼ ਸਲਾਹਕਾਰ ਮਨੋਹਰ ਸਿੰਘ ਬੱਗਾ ਸ਼ਾਮਲ ਹਨ। ਜਥੇ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਵੱਲੋਂ ਤਖ਼ਤ ਪਟਨਾ ਸਾਹਿਬ ਦੇ ਸੰਵਿਧਾਨ ਦੀ ਰਾਖੀ ਕੀਤੀ ਜਾਵੇਗੀ ਤੇ ਉਨ੍ਹਾਂ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਚੋਣ ਤੁਰੰਤ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ।
ਜਥੇ ਮੁਤਾਬਕ ਪਿਛਲੇ ਕੁਝ ਵਰ੍ਹਿਆਂ ਦੇ ਘਟਨਾਕ੍ਰਮ ਤੋਂ ਸਿੱਖ ਸਮਾਜ ਚਿੰਤਤ ਹੈ ਤੇ ਸਿੱਖ ਮਰਿਆਦਾ ਮੁਤਾਬਕ ਤਖ਼ਤ ਪਟਨਾ ਸਾਹਿਬ ਦੀ ਕਾਰਜਸ਼ੈਲੀ ਲੋਕਤੰਤਰੀ ਢੰਗ ਨਾਲ ਚਲਾਉਣਾ ਚਾਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਕਰਵਾਉਣ ਵਿੱਚ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਦੇਰੀ ਕੀਤੀ ਗਈ ਹੈ ਜੋ ਕਿ ਜੁਲਾਈ 2023 ਵਿੱਚ ਹੋਣੀਆਂ ਸਨ ਜਦਕਿ ਇਹ ਮਾਮਲਾ ਅਜੇ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ’ਤੇ ਮਰਿਆਦਾ ਦੀ ਵੱਡੇ ਪੱਧਰ ’ਤੇ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੋਟਿਸ ਲਿਆ ਗਿਆ ਹੈ। ਪਟਨਾ ਸਾਹਿਬ ਪੰਥ ਸੇਵਕ ਜਥੇ ਮੁਤਾਬਕ ਇਸ ਵੱਲੋਂ ਚੋਣਾਂ ਵਿੱਚ ਦੇਰੀ ਦਾ ਮਾਮਲਾ ਤਖ਼ਤ ਦੀ ਕਮੇਟੀ ਦੇ ਧਿਆਨ ਵਿੱਚ ਲਿਆਉਣ ਤੋਂ ਇਲਾਵਾ ਪਟਨਾ ਹਾਈ ਕੋਰਟ ਵਿੱਚ ਵੀ ਲਿਜਾਇਆ ਜਾਵੇਗਾ। ਉਨ੍ਹਾਂ ਬਿਹਾਰ ਤੇ ਭਾਰਤ ਸਰਕਾਰ ਨੂੰ ਪ੍ਰਬੰਧਕ ਕਮੇਟੀ ਦਾ ਕੰਮ ਲੋਕਤੰਤਰੀ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ।

Advertisement

Advertisement
Advertisement