ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਆਈ ਖੇਤਰ ’ਚ ਪੰਜਾਬੀ ਭਾਸ਼ਾ ਨਾਲ ਸਬੰਧਤ ਵੈੱਬਸਾਈਟ ਲੋਕ ਅਰਪਣ

07:52 AM Sep 27, 2024 IST
ਵੈਬਸਾਈਟ ਲੋਕ ਅਰਪਣ ਕਰਨ ਸਮੇਂ ਹਾਜ਼ਰ ਅਧਿਕਾਰੀ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ 26 ਸਤੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਸੂਹੀ ਬੌਧਿਕਤਾ (ਆਰਟੀਫਿਸ਼ਨ ਇੰਟੈਲੀਜੈਂਸ) ਦੇ ਖੇਤਰ ’ਚ ਪੰਜਾਬੀ ਭਾਸ਼ਾ ਨੂੰ ਸਥਾਪਤ ਕਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਤਿਆਰ ਕੀਤੀ ਗਈ ਨਵੀਂ ਵੈੱਬਸਾਈਟ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਲੋਕ ਅਰਪਨ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਸਾਹਿਤਕਾਰ ਤੇ ਸਾਹਿਤ ਪ੍ਰੇਮੀ ਹਾਜ਼ਰ ਸਨ। ਇਸ ਮੌਕੇ ਸ੍ਰੀ ਜ਼ਫ਼ਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਹਰੇਕ ਭਾਸ਼ਾ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਡਿਜੀਟਲ ਸਾਧਨਾਂ ਦੀ ਵਰਤੋਂ ਕਰਨੀ ਲਾਜ਼ਮੀ ਹੋ ਗਈ ਹੈ। ਉਨ੍ਹਾਂ ਪੰਜਾਬੀ ਭਾਸ਼ਾ ਨਾਲ ਜੁੜੀਆ ਹੋਰਨਾਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬੀ ਭਾਸ਼ਾ ਨੂੰ ਮਨਸੂਈ ਬੌਧਿਕਤਾ ਦੇ ਖੇਤਰ ਵਿੱਚ ਸਥਾਪਤ ਕਰਨ ਲਈ ਯਤਨ ਕਰਨ ਲਈ ਬਣਦਾ ਯੋਗਦਾਨ ਪਾਉਣ ਕਿਉਂਕਿ ਇਹ ਸਭ ਦਾ ਸਾਂਝਾ ਕਾਰਜ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ’ਚ ਸਮੱਗਰੀ ਨੂੰ ਆਨਲਾਈਨ ਉਪਲਬਧ ਕਰਵਾਉਣ ਲਈ ਵੈੱਬਸਾਈਟ ਤਿਆਰ ਕੀਤੀ ਗਈ ਹੈ।

Advertisement

Advertisement