ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਲਾ ਕਾਲਜ ’ਚ ਪੁਸਤਕ ‘ਇਤਿਹਾਸਕ ਮੁਲਾਕਾਤ’ ਲੋਕ ਅਰਪਣ

08:51 AM Jul 19, 2024 IST
ਬੇਲਾ ਕਾਲਜ ’ਚ ਪੁਸਤਕ ਲੋਕ ਅਰਪਣ ਕਰਦੇ ਹੋਏ ਪ੍ਰਬੰਧਕ।

ਸੰਜੀਵ ਬੱਬੀ
ਚਮਕੌਰ ਸਾਹਿਬ, 18 ਜੁਲਾਈ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ’ਚ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋ. ਡਾ. ਸੁਰਜੀਤ ਕੌਰ ਦੁਆਰਾ ਰਚਿਤ ਪੁਸਤਕ ‘ਇਤਿਹਾਸਕ ਮੁਲਾਕਾਤ’ ਲੋਕ ਅਰਪਣ ਕੀਤੀ ਗਈ। ਇਹ ਨਾਟਕ ਪੁਸਤਕ ਗਦਰੀ ਬਾਬੇ ਭਾਈ ਰਣਧੀਰ ਸਿੰਘ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਲਾਹੌਰ ਜੇਲ੍ਹ ਵਿੱਚ ਹੋਈ ਮੁਲਾਕਾਤ ਬਾਰੇ ਹੈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾ ਸਿਰਫ਼ ਆਪਣੇ ਮੱਤਭੇਦ ਦੂਰ ਕੀਤੇ, ਸਗੋਂ ਇੱਕ ਦੂਜੇ ਦੀ ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਵੀ ਹੋਏ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਅਜੋਕੀ ਪੀੜ੍ਹੀ ਲਈ ਇਹ ਨਾਟਕ ਬਹੁਤ ਹੀ ਲਾਹੇਵੰਦ ਸੇਧ ਦੇਣ ਵਾਲਾ ਸਿੱਧ ਹੋਵੇਗਾ। ਸੀਨੀਅਰ ਉਪ ਪ੍ਰਧਾਨ ਹਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਲੇਖਿਕਾ ਨੇ ਇਸ ਨਾਟਕ ਵਿੱਚ ਬਹੁਤ ਹੀ ਅਹਿਮ ਪੱਖਾਂ ’ਤੇ ਚਾਨਣਾ ਪਾਇਆ ਹੈ, ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਕ ਬਣਨਗੇ। ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਲੇਖਿਕਾ ਨੂੰ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਨਾਟਕਕਾਰ ਨੂੰ ਮੁਬਾਰਕਬਾਦ ਦਿੱਤੀ। ਲੇਖਿਕਾ ਡਾ. ਸੁਰਜੀਤ ਕੌਰ ਨੇ ਪੁਸਤਕ ਨਾਲ ਸਰੋਤਿਆਂ ਦੀ ਜਾਣ-ਪਛਾਣ ਕਰਵਾਈ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਭੂਰਾ, ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ, ਗੁਰਮੇਲ ਸਿੰਘ, ਗਿਆਨ ਸਿੰਘ, ਐਡਵੋਕੇਟ ਆਰਐੱਨ ਮੋਦਗਿੱਲ, ਡਾ. ਹਰਪ੍ਰੀਤ ਕੌਰ, ਡਾ. ਅਣਖ ਸਿੰਘ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਪ੍ਰਿਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਇਸ਼ੂ ਬਾਲਾ ਅਤੇ ਪ੍ਰੋ. ਗਗਨਦੀਪ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement