For the best experience, open
https://m.punjabitribuneonline.com
on your mobile browser.
Advertisement

ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਦੀ ਪੇਸ਼ਕਾਰੀ

07:03 AM Apr 24, 2024 IST
ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਦੀ ਪੇਸ਼ਕਾਰੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਅਪਰੈਲ
ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਨਾਟਸ਼ਾਲਾ ਵਿੱਚ ਸੁਖਵਿੰਦਰ ਅੰਮ੍ਰਿਤ ਦੇ ਜੀਵਨ ’ਤੇ ਅਧਾਰਿਤ ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਦਾ ਮੰਚਨ ਕੀਤਾ ਗਿਆ। ਰਾਜਵਿੰਦਰ ਸਮਰਾਲਾ ਵੱਲੋਂ ਲਿਖੇ ਅਤੇ ਅਕਸ ਰੰਗਮੰਚ ਸਮਰਾਲਾ ਦੀ ਇਸ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਇਸ ਇੱਕ ਪਾਤਰੀ ਨਾਟਕ ਵਿੱਚ ਰੰਗਮੰਚ ਅਦਾਕਾਰਾ ਨੂਰ ਕਮਲ ਵੱਲੋਂ ਨਿਭਾਈ ਭੂਮਿਕਾ ਨੂੰ ਦਰਸ਼ਕਾਂ ਨੇ ਸਰਾਹਿਆ। ਨਾਟਕ ਦੀ ਕਹਾਣੀ ਦਾ ਜ਼ਿਕਰ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਇੱਰੀਵੀਂ ਸਦੀ ਦੀ ਚਕਾਚੌਂਧ ਜੀਵਨ ਸ਼ੈਲੀ ਤੋਂ ਬਿਲਕੁਲ ਵੱਖਰੀ ਉਸ ਔਰਤ ਦੀ ਕਹਾਣੀ ਹੈ ਜਿਹੜੀ ਪਰਿਵਾਰਕ, ਸਮਾਜਿਕ ਅਤੇ ਆਰਥਿਕ ਤੌਰ ਦੀਆਂ ਕਈ ਦੁਸ਼ਵਾਰੀਆਂ ਦਾ ਸਾਹਮਣਾ ਕਰਦਿਆਂ ਸੰਘਰਸ਼ ਕਰਦੀ ਹੈ।
ਇਸ ਦੌਰਾਨ ਨਾਟਕ ਵੇਖਣ ਲਈ ਪੁੱਜੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਕੇਂਦਰੀ ਸਭਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸ਼ੈਲਿੰਦਰਜੀਤ ਰਾਜਨ, ਹਰਦੀਪ ਗਿੱਲ, ਅਨੀਤਾ ਦੇਵਗਨ ਤੇ ਹੋਰਾਂ ਨੇ ਸ਼ਾਇਰਾ ਸੁਖਵਿੰਦਰ ਅੰਮ੍ਰਿਤ, ਰਾਜਵਿੰਦਰ ਸਮਰਾਲਾ ਅਤੇ ਅਦਾਕਾਰਾ ਨੂਰ ਕਮਲ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×