ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਵਿਰਸੇ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ: ਮਾਨ

06:38 AM Aug 08, 2024 IST
ਸਮਾਗਮ ਦੌਰਾਨ ਕੈਬਨਿਟ ਮੰਤਰੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਕੁਰਾਲੀ, 7 ਅਗਸਤ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਪੰਜਾਬ ਦਾ ਵਿਰਸਾ ਬਹੁਤ ਅਮੀਰ ਤੇ ਅਨਮੋਲ ਹੈ ਅਤੇ ਇਸ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਹ ਪਿੰਡ ਖਿਜ਼ਾਰਾਬਾਦ ਵਿੱਚ ਰਾਣਾ ਕੁਸ਼ਲਸਪਾਲ ਦੀ ਅਗਵਾਈ ਵਿੱਚ ਤੀਆਂ ਦੇ ਤਿਉਹਾਰ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਉੱਚੇਚੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਜਿੱਥੇ ਸਾਡੇ ਜੀਵਨ ਵਿੱਚ ਰੰਗ ਭਰਦਾ ਹੈ, ਉੱਥੇ ਸਮਾਜਿਕ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਗੂੜਾ ਕਰਦਾ ਹੈ। ਮੰਤਰੀ ਨੇ ਰਾਣਾ ਕੁਸ਼ਲਪਾਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਪਿੰਡ ਦੇ ‘ਸਾਂਝਾ ਪੈਲੇਸ’ ਵਿੱਚ ਹੋਏ ਸਮਾਗਮ ਵਿੱਚ ਔਰਤਾਂ ਨਾਲ ਮਿਲ ਕੇ ਮੰਤਰੀ ਮਾਨ ਨੇ ਵੀ ਪਿੜ ਵਿੱਚ ਬੋਲੀਆਂ ਪਾਈਆਂ।
ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ, ਸਰਪੰਚ ਗੁਰਿੰਦਰ ਸਿੰਘ, ਸਮਿਤੀ ਮੈਂਬਰ ਸੰਦੀਪ ਕੌਰ, ਸਰਪੰਚ ਜਸਪ੍ਰੀਤ ਸਿੰਘ, ਪੰਚ ਬਲਜਿੰਦਰ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।

Advertisement

Advertisement