ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਅਲਜੀਰੀਆ ਰਵਾਨਾ

12:49 PM Oct 13, 2024 IST

ਨਵੀਂ ਦਿੱਲੀ, 13 ਅਕਤੂਬਰ

President Droupadi Murmu : ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਅਫਰੀਕੀ ਦੇਸ਼ ਅਲਜੀਰੀਆ ਰਵਾਨਾ ਹੋ ਗਏ ਜਿਥੇ ਉਹ 15 ਅਕਤੂਬਰ ਤਕ ਰਹਿਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੂੰ ਅਲਜੀਰੀਆ ਦੇ ਰਾਸ਼ਟਰਪਤੀ ਨੇ ਸੱਦਾ ਦਿੱਤਾ ਸੀ ਜਿਸ ਤੋਂ ਬਾਅਦ ਉਹ ਉਥੇ ਦੋਵਾਂ ਦੇਸ਼ਾਂ ਦੇ ਆਪਸੀ ਸਬੰਧੀ ਮਜ਼ਬੂਤ ਕਰਨ ਤੇ ਹੋਰ ਭਾਈਵਾਲੀ ਬਾਰੇ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਦੋ ਹੋਰ ਅਫਰੀਕੀ ਦੇਸ਼ਾਂ ਮੌਰੀਤਾਨੀਆ ਤੇ ਮਲਾਵੀ ਦੀ ਵੀ ਯਾਤਰਾ ਕਰਨਗੇ।

Advertisement

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰਪਤੀ ਇਕ ਹਫਤੇ ਬਾਅਦ ਦੇਸ਼ ਪਰਤ ਆਉਣਗੇ। ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ। ਇਹ ਵੀ ਦੱਸਣਾ ਬਣਦਾ ਹੈ ਕਿ ਕਿਸੇ ਭਾਰਤੀ ਰਾਸ਼ਟਰਪਤੀ ਵੱਲੋਂ ਇਨ੍ਹਾਂ ਤਿੰਨ ਅਫਰੀਕੀ ਦੇਸ਼ਾਂ ਦੀ ਪਹਿਲੀ ਵਾਰ ਯਾਤਰਾ ਕੀਤੀ ਜਾ ਰਹੀ ਹੈ ਜੋ ਇਤਿਹਾਸ ਬਣਨ ਜਾ ਰਹੀ ਹੈ।
Advertisement