For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਵੱਲੋਂ ਵਿਸ਼ਵ ਪੁਸਤਕ ਮੇਲੇ ਦਾ ਉਦਘਾਟਨ

11:31 PM Feb 01, 2025 IST
ਰਾਸ਼ਟਰਪਤੀ ਵੱਲੋਂ ਵਿਸ਼ਵ ਪੁਸਤਕ ਮੇਲੇ ਦਾ ਉਦਘਾਟਨ
ਰਾਸ਼ਟਰਪਤੀ ਦਰੋਪਦੀ ਮੁਰਮੂ ਸਟਾਲ ’ਤੇ ਕਿਤਾਬਾਂ ਦੇਖਦੇ ਹੋਏ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਫਰਵਰੀ

Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ‘ਵਿਸ਼ਵ ਪੁਸਤਕ ਮੇਲਾ-2025’ ਦਾ ਉਦਘਾਟਨ ਕਰਦਿਆਂ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਵੀ ਕਿਤਾਬਾਂ ਪੜ੍ਹਨ ਦੀ ਅਪੀਲ ਕੀਤੀ। ਰਾਸ਼ਟਰਪਤੀ ਵੱਲੋਂ ਉਦਘਾਟਨ ਨਾਲ ਇਹ ਪੁਸਤਕ ਮੇਲਾ ਅਧਿਕਾਰਤ ਤੌਰ ਸ਼ੁਰੂ ਹੋ ਗਿਆ ਜੋ 9 ਫਰਵਰੀ ਤੱਕ ਚੱਲੇਗਾ। ਮੇਲੇ ਵਿੱਚ ਸਾਹਿਤ, ਸੱਭਿਆਚਾਰ ਅਤੇ ਭਾਰਤ ਦੀ ਜਮਹੂਰੀ ਯਾਤਰਾ ਦਾ ਰੰਗ ਦੇਖਣ ਨੂੰ ਮਿਲਣਗੇ।

Advertisement

ਉਦਘਾਟਨੀ ਭਾਸ਼ਣ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਪੜ੍ਹਨਾ ਸਿਰਫ ਇੱਕ ਸ਼ੌਕ ਨਹੀਂ ਹੈ ਬਲਕਿ ਇਹ ਇੱਕ ਪਰਿਵਰਤਨਕਾਰੀ ਤਜਰਬਾ ਹੈ। ਉਨ੍ਹਾਂ ਨੇ ਨਾ ਸਿਰਫ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਿਲੇਬਸ ਤੋਂ ਬਾਹਰ ਦੀਆਂ ਕਿਤਾਬਾਂ ਦੀ ਖੋਜ ਕਰਨ ਦੀ ਅਪੀਲ ਕੀਤੀ ਬਲਕਿ ਇਸ ਗੱਲ ‘ਤੇ ਜ਼ੋਰ ਦਿੱਤਾ, ‘‘ਵੱਖ-ਵੱਖ ਭਾਸ਼ਾਵਾਂ ਅਤੇ ਸਭਿਆਚਾਰਾਂ ਦੀਆਂ ਕਿਤਾਬਾਂ ਭਾਈਚਾਰਿਆਂ ਵਿਚਕਾਰ ਪੁਲ ਦਾ ਕੰਮ ਕਰਦੀਆਂ ਹਨ, ਆਪਸੀ ਸਮਝ ਨੂੰ ਉਤਸ਼ਾਹਿਤ ਕਰਦੀਆਂ ਹਨ।’’

ਰਾਸ਼ਟਰਪਤੀ ਨੇ ਕਿਹਾ ਕਿ ਸਿਲੇਬਸ ਦੇ ਹਿੱਸੇ ਵਜੋਂ ਨਿਰਧਾਰਤ ਕਿਤਾਬਾਂ ਪੜ੍ਹਨ ਤੋਂ ਇਲਾਵਾ, ਸਕੂਲੀ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ’ਤੇ ਵੱਖ-ਵੱਖ ਕਿਸਮ ਦੀਆਂ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਇਸ ਨਾਲ ਉਨ੍ਹਾਂ ਨੂੰ ਆਪਣੀਆਂ ਸਮਰੱਥਾਵਾਂ ਨੂੰ ਤਲਾਸ਼ਣ ਅਤੇ ਚੰਗੇ ਇਨਸਾਨ ਬਣਨ ਵਿੱਚ ਮਦਦ ਮਿਲੇਗੀ।

Advertisement
Author Image

Advertisement